ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਦਿੱਲੀ ਦੇ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਦਾਖਲ ਕਰਵਾਇਆ
ਨਿਊਜ਼ ਪੰਜਾਬ
ਨਵੀ ਦਿੱਲੀ , 24 ਅਗਸਤ – ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਦਿਲ ਦੀ ਬਿਮਾਰੀ ਕਾਰਨ ਮੁਸ਼ਕਲ ਮਹਿਸੂਸ ਹੋਣ ਤੇ ਦਿੱਲੀ ਦੇ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਨੂੰ ਪਹਿਲਾਂ ਹੀ ਦਿਲ ਦੀ ਬਿਮਾਰੀ ਹੈ ਜਿਸ ਕਰਕੇ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਲਿਜਾਣਾ ਪਿਆ ਹੈ। ਰਾਹਤ ਇਹ ਹੈ ਕਿ ਉਹਨਾਂ ਦੇ ਕੋਰੋਨਾ ਟੈਸਟ ਦੀ ਰਿਪੋਰਟ ਨੇਗਟਿਵ ਹੈ I
ਕੇਂਦਰ ਦੇ ਛੇ ਮੰਤਰੀਆਂ ਨੂੰ ਹੁਣ ਤੱਕ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ , ਜਿਨ੍ਹਾਂ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹਨ।ਰਾਮ ਵਿਲਾਸ ਪਾਸਵਾਨ ਕੇਂਦਰੀ ਖਪਤਕਾਰ ਮਾਮਲਿਆਂ ਅਤੇ ਭੋਜਨ ਅਤੇ ਜਨਤਕ ਵੰਡ ਮੰਤਰੀ ਹਨ ਅਤੇ ਬਿਹਾਰ ਦੀ ਲੋਕ ਜਨਸ਼ਕਤੀ ਪਾਰਟੀ ਦੇ ਚੇਅਰਮੈਨ ਵੀ ਹਨ।