ਸੁਪਰੀਮ ਕੋਰਟ ਨੇ ਅਗਲੇ ਸਾਲ ਤੋਂ ਮੈਡੀਕਲ ਅਤੇ ਡੈਂਟਲ ਕਾਲਜਾਂ ਵਿਚ ਦਾਖਲੇ ਲਈ ਪ੍ਰੀਖਿਆ ਨੀਟ ਨੂੰ ਆਨਲਾਈਨ ਕਰਨ ਤੇ ਵਿਚਾਰ ਕਰਨ ਲਈ ਕਿਹਾ
ਨਿਊਜ਼ ਪੰਜਾਬ
ਨਵੀ ਦਿੱਲੀ , 25 ਅਗਸਤ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਅਤੇ ਮੈਡੀਕਲ ਕੌਂਸਲ ਆਫ ਇੰਡੀਆ (ਐਮਸੀਆਈ) ਨੂੰ ਕਿਹਾ ਕਿ ਅਗਲੇ ਸਾਲ ਤੋਂ ਮੈਡੀਕਲ ਅਤੇ ਡੈਂਟਲ ਕਾਲਜਾਂ ਵਿਚ ਦਾਖਲੇ ਲਈ ਹਰ ਸਾਲ ਹੋਣ ਵਾਲੀ ਪ੍ਰੀਖਿਆ ਨੀਟ ਨੂੰ ਆਨਲਾਈਨ ਕਰਨ ਲਈ ਵਿਚਾਰਨਾ ਚਾਹੀਦਾ ਹੈ।
ਜਸਟਿਸ ਐਲ ਨਾਗੇਸ਼ਵਰ ਰਾਓ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਅਥਾਰਟੀ ਨੂੰ ਕਿਹਾ ਕਿ ਆਈ ਆਈ ਟੀ ਅਤੇ ਜੇਈਈ ਦੀ ਤਰਜ਼ ਤੇ ਨੀਟ ਨੂੰ ਆਨਲਾਈਨ ਕਰਨ ਲਈ ਗੰਭੀਰਤਾ ਨਾਲ ਵਿਚਾਰ ਕਰੇ । ਸੁਪਰੀਮ ਕੋਰਟ ਨੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੱਧ ਪੂਰਬ ਅਤੇ ਖਾੜੀ ਦੇਸ਼ਾਂ ਵਿੱਚ ਨੀਟ ਲਈ ਪ੍ਰੀਖਿਆ ਕੇਂਦਰ ਬਣਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਸੁਪਰੀਮ ਕੋਰਟ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਕੇਂਦਰ ਸਰਕਾਰ ਦੀ ਤਰਫ਼ੋਂ ਸਬੰਧਤ ਮੰਤਰਾਲੇ ਨਾਲ ਗੱਲ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨ ਲਈ ਕਿਹਾ , ਜੋ ਵੀ ਪ੍ਰੀਖਿਆ ਦੇਣਾ ਚਾਹੁੰਦਾ ਹੈ, ਉਸ ਨੂੰ ਵੰਦੇ ਮਾਤਰਮ ਮਿਸ਼ਨ ਅਧੀਨ ਉਡਾਣ ਤੋਂ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ। ਸਿਖਰਲੀ ਅਦਾਲਤ ਨੇ ਵਿਦਿਆਰਥੀਆਂ ਨੂੰ 14 ਦਿਨਾਂ ਦੀ ਲੋੜੀਂਦੀ ਕੁਆਟ੍ਰਨੀਲ ਵਿੱਚ ਢਿੱਲ ਦੇਣ ਲਈ ਰਾਜ ਅਥਾਰਟੀ ਕੋਲ ਜਾਣ ਲਈ ਵੀ ਕਿਹਾ।
ਅਬਦੁਲ ਅਜ਼ੀਜ਼ ਨੇ ਪਟੀਸ਼ਨ ਵਿਚ ਕਿਹਾ ਕਿ ਸਰਕਾਰ ਨੇ 13 ਸਤੰਬਰ ਨੂੰ ਨੀਟ ਨੂੰ ਰੱਖਣ ਦਾ ਫੈਸਲਾ ਕੀਤਾ ਹੈ ਪਰ ਕੋਰੋਨਾ ਦੀ ਮਹਾਂਮਾਰੀ ਦੇ ਕਾਰਨ ਉਨ੍ਹਾਂ ਨੂੰ ਭਾਰਤ ਆਉਣ ਦੀ ਸਲਾਹ ਨਹੀਂ ਦਿੱਤੀ ਜਾਵੇਗੀ। ਇਸ ਲਈ, ਪੱਛਮੀ ਏਸ਼ੀਆ ਅਤੇ ਖਾੜੀ ਦੇਸ਼ਾਂ ਵਿੱਚ ਪ੍ਰੀਖਿਆ ਕੇਂਦਰਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਕੇਰਲ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।