ਇੱਕ ਹੋਰ ਕੇਂਦਰੀ ਮੰਤਰੀ ਆਇਆ ਕੋਰੋਨਾ ਦੀ ਲਪੇਟ ਵਿੱਚ – ਪਿਛਲੇ 24 ਘੰਟਿਆਂ ‘ਚ ਆਏ 75,760 ਨਵੇਂ ਮਾਮਲੇ
ਨਿਊਜ਼ ਪੰਜਾਬ
ਨਵੀ ਦਿੱਲੀ , 27 ਅਗਸਤ – ਦੇਸ਼ ਵਿੱਚ ਕੋਰੋਨਾ ਦੇ ਕੇਸ 33 ਲੱਖ ਤੋ ਪਾਰ ਹੋ ਗਏ ਹਨ। ਉੱਥੇ ਹੀ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਸਭ ਤੋਂ ਵਧੇਰੇ 75,760 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1023 ਲੋਕਾਂ ਦੀ ਮੌਤ ਵੀ ਹੋਈ ਹੈ। ਇਸੇ ਦੇ ਨਾਲ ਹੀ ਦੇਸ਼ ‘ਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 33,10,235 ਹੋ ਗਈ ਹੈ, ਜਿਨ੍ਹਾਂ ‘ਚੋਂ 725991 ਸਰਗਰਮ ਮਾਮਲੇ ਹਨ ਅਤੇ 2523771 ਲੋਕ ਠੀਕ ਹੋ ਚੁੱਕੇ ਹਨ।
ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਵੀ ਕੋਵਿਡ-19 ਤੋਂ ਪ੍ਰਭਾਵਿਤ ਹੋ ਗਏ ਹਨ। ਉਸ ਨੇ ਇਸ ਬਾਰੇ ਟਵਿੱਟਰ ਤੇ ਜਾਣਕਾਰੀ ਦਿੱਤੀ ਹੈ। ਕੇਂਦਰੀ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਸਿਹਤ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਮੈਂ ਕੋਰੋਨਾ ਟੈਸਟ ਕਰਵਾਇਆ ਜਿਸਦੀ ਪਾਜੇਟਿਵ ਰਿਪੋਰਟ ਆਈ ਹੈ। ਹੁਣ ਡਾਕਟਰਾਂ ਦੀ ਸਲਾਹ ਨਾਲ ਇਲਾਜ ਕੀਤਾ ਜਾ ਰਿਹਾ । ਕਿਉਂਕਿ ਪਿਛਲੇ ਦਿਨਾਂ ਵਿੱਚ ਬਹੁਤ ਸਾਰੇ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਕੋਰੋਨਾ ਨੂੰ ਗੰਭੀਰਤਾ ਨਾਲ ਲਓ ਅਤੇ ਆਪਣਾ ਕੋਰੋਨਾ ਟੈਸਟ ਕਰਵਾਓ।
===