ਭਾਰਤ ਵਿੱਚ ਕੋਵਿਡ -19 ਦੇ ਮਾਮਲੇ 34 ਲੱਖ ਦੇ ਅੰਕੜੇ ਨੂੰ ਪਾਰ ਕਰ ਗਏ – ਇੱਕ ਦਿਨ ਵਿੱਚ 76,472 ਨਵੇਂ ਮਾਮਲੇ ਸਾਹਮਣੇ ਆਏ – ਪੜ੍ਹੋ ਸੂਬਿਆਂ ਦੀ ਰਿਪੋਰਟ
ਨਿਊਜ਼ ਪੰਜਾਬ
ਨਵੀ ਦਿੱਲੀ , 29 ਅਗਸਤ – ਭਾਰਤ ਵਿੱਚ ਕੋਵਿਡ -19 ਦੇ ਮਾਮਲੇ 34 ਲੱਖ ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਸ਼ਨੀਵਾਰ ਸਵੇਰੇ 8 ਵਜੇ ਤੱਕ ਦੇਸ਼ ਭਰ ਵਿੱਚ ਕੋਰੋਨਾ ਲਾਗ ਦੇ ਮਾਮਲਿਆਂ ਵਿੱਚ ਇੱਕ ਵਾਰ ਫੇਰ ਵਾਧਾ ਹੋਇਆ। ਇੱਕ ਦਿਨ ( 24 ਘੰਟਿਆਂ ਵਿੱਚ ) ਵਿੱਚ 76,472 ਨਵੇਂ ਮਾਮਲੇ ਸਾਹਮਣੇ ਆਏ। ਪਰ ਚੰਗੀ ਗੱਲ ਇਹ ਹੈ ਕਿ ਲਾਗ ਤੋਂ ਸਿਹਤਮੰਦ ਲੋਕਾਂ ਦੀ ਗਿਣਤੀ 26 ਲੱਖ ਤੱਕ ਪਹੁੰਚ ਗਈ ਹੈ ਅਤੇ ਜਾਂਚ ਤੇਜ਼ ਹੋ ਗਈ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਦਿੱਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 1,021 ਲੋਕਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 62,550 ਹੋ ਗਈ ਹੈ। ਦੇਸ਼ ਵਿੱਚ ਲਾਗ ਦੇ ਮਾਮਲੇ ਵਧ ਕੇ 34, 63973 ਹੋ ਗਏ ਹਨ, ਜਿਨ੍ਹਾਂ ਵਿੱਚੋਂ 7, 52424 ਲੋਕ ਇਲਾਜ ਕਰਵਾ ਰਹੇ ਹਨ ਅਤੇ 26, 48999 ਲੋਕ ਇਲਾਜ ਤੋਂ ਬਾਅਦ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ। ਵਿਦੇਸ਼ੀ ਨਾਗਰਿਕ ਵੀ ਲਾਗ ਦੇ ਕੁੱਲ ਮਾਮਲਿਆਂ ਵਿੱਚ ਸ਼ਾਮਲ ਹੁੰਦੇ ਹਨ।
====