ਤੇਰੇ ਗੁਣਾਂ ਦਾ ਕੋਈ ਅੰਤ ਨਹੀਂ ਹੇ ਪ੍ਰਮਾਤਮਾਂ – – – ਵਿਸਥਾਰ ਗਿਆਨੀ ਪਿੰਦਰਪਾਲ ਸਿੰਘ ਦੀ ਜ਼ੁਬਾਨੀ –/– ਸ਼੍ਰੀ ਹਰਿਮੰਦਰ ਸਾਹਿਬ ਤੋਂ ਹੁਕਮਨਾਮਾ ਸਰਵਣ ਕਰੋ – ਅਗਸਤ 30, 2020

ਤੇਰੇ ਗੁਣਾਂ ਦਾ ਕੋਈ ਅੰਤ ਨਹੀਂ ਹੇ ਪ੍ਰਮਾਤਮਾਂ – – – ਵਿਸਥਾਰ ਗਿਆਨੀ ਪਿੰਦਰਪਾਲ ਸਿੰਘ ਦੀ ਜ਼ੁਬਾਨੀ – ਅਗਸਤ 30, 2020

 

=========

               ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮੱਤ ਦੇਂਦਾ ਹੈ, ਆਪ ਹੀ ਹਰੇਕ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ

===========

AMRIT VELE DA HUKUMNAMA,

SHRI DARBAR SAHEB SHRI AMRITSER,
ANG, 719, 30-AUG-2020
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ। ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧। ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

बैराड़ी महला ४ ॥
हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥
अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥
ਵਾਹਿਗੁਰੂ ਜੀ ਕਾ ਖਾਲਸਾ ll
ਵਾਹਿਗੁਰੂ ਜੀ ਕੀ ਫਤਹਿ ਜੀ ll

==========