ਦੋ ਸ਼ਰਾਬ ਦੇ ਠੇਕਿਆਂ ਦੇ ਮਾਲਕਾਂ ‘ਤੇ ਕੋਵਿਡ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਕੇਸ ਦਰਜ
ਨਿਊਜ਼ ਪੰਜਾਬ
ਪਟਿਆਲਾ, 31 ਅਗਸਤ: ਪਟਿਆਲਾ ਪੁਲਿਸ ਵੱਲੋਂ ਕੋਵਿਡ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਥੇ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਅਤੇ ਚਲਾਨ ਵੀ ਕੀਤੇ ਜਾ ਰਹੇ ਹਨ। ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਅੱਜ ਪਟਿਆਲਾ ਪੁਲਿਸ ਵੱਲੋਂ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਦੋ ਸ਼ਰਾਬ ਵਿਕਰੇਤਾਵਾਂ ‘ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ. ਸਿਟੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਥਾਣਾ ਸਿਵਲ ਲਾਈਨ ਵਿਖੇ ਸ਼ਰਾਬ ਵਿਕਰੇਤਾ ਲਾਲ ਸਿੰਘ ਪੁੱਤਰ ਸਰਵੇਸ਼ ਸਿੰਘ ਨੇੜੇ ਯਾਦਵਿੰਦਰ ਇਨਕਲੇਵ ਖ਼ਿਲਾਫ਼ ਐਫ.ਆਈ.ਆਰ. ਨੰ. 234 ਅ/ਧ 188, ਆਈ.ਪੀ.ਸੀ., 51 ਡੀਜ਼ਾਸਟਰ ਮੈਨੇਜਮੈਂਟ ਐਕਟ, 2005 ਮਿਤੀ 31/08/2020 ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਦਾ ਮਾਮਲਾ ਥਾਣਾ ਕੋਤਵਾਲੀ ਵਿਖੇ ਸ਼ਰਾਬ ਵਿਕਰੇਤਾ ਲਿਬਰਟੀ ਚੌਂਕ ਨੇੜੇ ਸ਼ੇਰਾ ਵਾਲਾ ਗੇਟ ਪਟਿਆਲਾ ਦੇ ਕੇਸ਼ਵ ਸਿੰਗਲਾ ਪੁੱਤਰ ਵਰਿੰਦਰ ਕੁਮਾਰ ‘ਤੇ ਐਫ.ਆਈ.ਆਰ. ਨੰ. 208 ਅ/ਧ 188 ਆਈ.ਪੀ.ਸੀ. ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਐਸ.ਐਸ.ਪੀ. ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਪੁਲਿਸ ਨੂੰ ਸਹਿਯੋਗ ਦੇਣ।