ਉੱਤਰ ਪ੍ਰਦੇਸ਼ ਸਰਕਾਰ ਨੇ ਪੂਰੇ ਰਾਜ ਵਿੱਚ ਸ਼ਨੀਵਾਰ ਦੀ ਤਾਲਾਬੰਦੀ ਖਤਮ ਕੀਤੀ
ਨਿਊਜ਼ ਪੰਜਾਬ
ਲਖਨਊ , 1 ਸਤੰਬਰ – ਉੱਤਰ ਪ੍ਰਦੇਸ਼ ਸਰਕਾਰ ਨੇ ਪੂਰੇ ਰਾਜ ਵਿੱਚ ਸ਼ਨੀਵਾਰ ਦੀ ਤਾਲਾਬੰਦੀ ਖਤਮ ਕਰਨ ਦਾ ਐਲਾਨ ਕੀਤਾ ਹੈ , ਹੁਣ ਕੇਵਲ ਐਤਵਾਰ ਨੂੰ ਹੀ ਬੰਦ ਰੱਖਿਆ ਜਾਵੇਗਾ। ਬਾਜ਼ਾਰ ਹੁਣ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਖੁਲ੍ਹਣ ਗੇ। ਸਰਕਾਰ ਨੇ ਵਿਕਾਸ ਯੋਜਨਾਵਾਂ ਨੂੰ ਤੇਜ਼ ਕਰਨ ਲਈ ਫੈਸਲਾ ਕੀਤਾ ਗਿਆ ਹੈ। ਇਹ ਹੁਕਮ ਇਸ ਹਫ਼ਤੇ ਤੋਂ ਲਾਗੂ ਹੋਵੇਗਾ।
ਅਨਲਾਕ ਸਿਸਟਮ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬੇ ਵਿੱਚ ਜੋ ਵੀ ਵਿਕਾਸ ਯੋਜਨਾਵਾਂ ਚੱਲ ਰਹੀਆਂ ਹਨ, ਉਸ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਸਕੂਲ, ਕਾਲਜ ਅਤੇ ਕੋਚਿੰਗ ਸੰਸਥਾਨ ਬੰਦ ਰਹਿਣਗੇ ਪਰ 50 ਪ੍ਰਤੀਸ਼ਤ ਅਧਿਆਪਨ ਅਤੇ ਨਾਨ-ਟੀਚਿੰਗ ਸਟਾਫ ਨੂੰ 21 ਸਤੰਬਰ ਤੋਂ ਸਕੂਲ ਵਿੱਚ ਬੁਲਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ 21 ਸਤੰਬਰ ਤੋਂ 100 ਲੋਕ ਵਿਆਹ ਦੀਆਂ ਰਸਮਾਂ, ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ, ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣਗੇ।