ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਪਹਿਲੇ ਵਾਈਸ ਚਾਂਸਲਰ ਨਿਯੁਕਤ
ਡਾ. ਕਰਮਜੀਤ ਨੇ ਅੱਜ ਆਪਣਾ ਅਹੁਦਾ ਸੰਭਾਲਿਆ
ਨਿਊਜ਼ ਪੰਜਾਬ
ਚੰਡੀਗੜ•, 3 ਸਤੰਬਰ: : ਪੰਜਾਬ ਸਰਕਾਰ ਨੇ ਡਾ: ਕਰਮਜੀਤ ਸਿੰਘ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ, ਜਿੰਨ•ਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਤੱਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਵਾਈਸ ਚਾਂਸਲਰ ਦੀ ਨਿਯੁਕਤੀ ਸਬੰਧੀ ਨਿਯਮ ਤੇ ਸ਼ਰਤਾਂ ਵੱਖਰੇ ਤੌਰ ‘ਤੇ ਨੋਟੀਫਾਈ ਕੀਤੀਆਂ ਜਾਣਗੀਆਂ।
ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਖੇਤਰ ਵਿੱਚ ਐਮ.ਕਾਮ ਅਤੇ ਪੀ.ਐਚਡੀ (ਵਿੱਤ) ਦੀ ਡਿਗਰੀ ਹਾਸਲ ਡਾ. ਕਰਮਜੀਤ ਸਿੰਘ ਇੱਕ ਉੱਘੇ ਸਿੱਖਿਆ ਸ਼ਾਸਤਰੀ , ਯੋਗ ਪ੍ਰਸ਼ਾਸਕ ਹਨ, ਜਿੰਨ•ਾਂ ਕੋਲ ਅਧਿਆਪਨ ਅਤੇ ਖੋਜ ਦਾ 34 ਸਾਲ ਤਜਰਬਾ ਹੈ। ਉਹ 30 ਸਤੰਬਰ, 2018 ਤੋਂ ਹੁਣ ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ• ਵਿਖੇ ਬਤੌਰ ਰਜਿਸਟਰਾਰ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹੁੰਦਿਆਂ ਉਹ ਵੱਖ ਵੱਖ ਪ੍ਰਸ਼ਾਸਨਿਕ ਆਸਾਮੀਆਂ ਤੇ ਕੰਮ ਕਰ ਚੁੱਕੇ ਹਨ ਅਤੇ ਉਹ ਯੂ.ਜੀ.ਸੀ ਮਾਹਰ ਕਮੇਟੀ ਦੇ ਮੈਂਬਰ ਵੀ ਰਹੇ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਕਰਮਜੀਤ ਸਿੰਘ ਇੰਡੀਅਨ ਅਕਾਊਂਟਿੰਗ ਐਸੋਸੀਏਸ਼ਨ(2017-18) ਦੇ ਪ੍ਰਧਾਨ ਵੀ ਰਹੇ ਅਤੇ ਇੰਡੀਅਨ ਕਾਮਰਸ ਐਸੋਸੀਏਸ਼ਨ ਵਲੋਂ 14 ਅਕਤੂਬਰ, 2017 ਨੂੰ ਜੈਪੁਰ ਵਿਖੇ ਉਨ•ਾਂ ਨੂੰ ਸਰਵੋਤਮ ਬਿਜ਼ਨਸ ਅਕਾਦਮਿਕ ਐਵਾਰਡ 2017 ਨਾਲ ਨਵਾਜ਼ਿਆ ਗਿਆ। ਉਹ ਹੋਰ ਵੱਖ ਵੱਖ ਪ੍ਰਸ਼ਾਸਨਿਕ ਤੇ ਅਕਾਦਮਿਕ ਵਿਸ਼ੇਸ਼ਤਾਵਾਂ ਦੇ ਮਾਲਕ ਹਨ।
——-
RENOWNED ACADEMICIAN DR. KARAMJEET SINGH APPOINTED FIRST VC OF JAGAT GURU NANAK DEV PUNJAB STATE OPEN UNIVERSITY
newspunjab.net
Chandigarh, September 3: The Punjab Government has appointed Dr. Karamjeet Singh as the first Vice Chancellor of the Jagat Guru Nanak Dev Punjab State Open University, who has joined today. He has been appointed for the period of three years with effect from date of assumption of office by him. Disclosing this here today official spokesperson of the Punjab Government said that notification in this regard has been issued and the terms and conditions of the appointment of Vice Chancellor would be notified separately.
Spokesperson said that Dr. Karamjeet Singh is a prominent academician and an able administrator, who is masters in M.Com and Ph.D. in Finance. Dr. Karamjit holds 34 years of Teaching & Research Experience. He was presently working as Registrar, Panjab University, Chandigarh from September 30, 2018 onwards besides being a syndicate member of the university he has worked on various administrative posts in the university and also remained as member, UGC Expert committee.
Spokesperson further said that Dr. Karamjeet has also held the position of the President, Indian Accounting Association (2017-18) and awarded Best Business Academic Award 2017 by the Indian Commerce Association in a University, Jaipur on October 14, 2017. He also holds various other academic and administrative distinctions to his name.
I/72594/2020
————-