ਸੀ ਬੀ ਐਸ ਈ ਨੇ ਦਸਵੀਂ ਅਤੇ ਬਾਰਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕੀਤੀ

ਨਿਊਜ਼ ਪੰਜਾਬ
ਨਵੀ ਦਿੱਲੀ ,4 ਸਤੰਬਰ – ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਦਸਵੀਂ ਅਤੇ ਬਾਰਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਅੱਜ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕੀਤੀ ਹੈ। ਇਸ ਅਨੁਸਾਰ ਦੋਵੇਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ 22 ਸਤੰਬਰ ਤੋਂ ਸ਼ੁਰੂ ਹੋਣਗੀਆਂ। ਹਾਲਾਂਕਿ 10ਵੀਂ ਦੀ ਪ੍ਰੀਖਿਆ 28 ਸਤੰਬਰ ਨੂੰ ਖਤਮ ਹੋਵੇਗੀ, ਪਰ 12ਵੀਂ ਦੀਆਂ ਪ੍ਰੀਖਿਆਵਾਂ ਇੱਕ ਦਿਨ ਬਾਅਦ 29 ਸਤੰਬਰ ਨੂੰ ਖਤਮ ਹੋਣਗੀਆਂ।

ਸੀਬੀਐਸਈ ਨੇ ਸਪੱਸ਼ਟ ਕੀਤਾ ਹੈ ਕਿ ਕੋਵਿਦ-19 ਮਹਾਂਮਾਰੀ ਤੋਂ ਬਚਣ ਲਈ ਬੱਚੇ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨਾ ਯਕੀਨੀ ਬਣਾਉਣਾ ਉਹਨਾਂ ਦੇ ਮਾਪਿਆਂ ਦੀ ਜ਼ਿੰਮੇਵਾਰੀ ਹੋਵੇਗੀ। ਬੋਰਡ ਨੇ ਕਿਹਾ ਹੈ ਕਿ ਮਾਪਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹਨਾਂ ਦਾ ਬੱਚਾ ਬਿਮਾਰ ਨਾ ਹੋਵੇ। ਸੀਬੀਐਸਈ ਨੇ ਭਰੋਸਾ ਦਿੱਤਾ ਹੈ ਕਿ ਪ੍ਰੀਖਿਆਵਾਂ ਕਰਵਾਉਣ ਲਈ ਸਾਰੀਆਂ ਸਾਵਧਾਨੀਆਂ ਦਾ ਧਿਆਨ ਰੱਖਿਆ ਜਾਵੇਗਾ।
ਬੋਰਡ ਨੇ ਕਿਹਾ ਕਿ ਕੰਪਾਰਟਮੈਂਟ ਦੀ ਪ੍ਰੀਖਿਆ ਸਵੇਰੇ ਸਾਢੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਲਈ ਜਾਵੇਗੀ। ਵਿਦਿਆਰਥੀਆਂ ਨੂੰ ਸਵੇਰੇ 10.15 ਵਜੇ ਤੱਕ ਅੰਦਰੂਨੀ ਸ਼ੀਟ ਦਿੱਤੀ ਜਾਵੇਗੀ ਅਤੇ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਿੱਤੇ ਜਾਣਗੇ। ਵਿਦਿਆਰਥੀ ਨੂੰ ਆਪਣੇ ਨਾਲ ਪੀਣ ਲਈ ਇੱਕ ਪਾਰਦਰਸ਼ੀ ਬੋਤਲ ਵਿੱਚ ਪਾਣੀ ਅਤੇ ਕੀਟਾਣੂੰ-ਮੁਕਤ ਕਰਨ ਲਈ ਸੈਣੀਟਾਇਜ਼ਰ ਲਿਆਉਣਾ ਪਵੇਗਾ। ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।