ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਸ. ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਦੇਹਾਂਤ ਹੋ ਗਿਆ

ਨਿਊਜ਼ ਪੰਜਾਬ
ਚੰਡੀਗੜ੍ਹ , 5 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਸ. ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਦੇਹਾਂਤ ਹੋ ਗਿਆ। ਉਹ 75 ਸਾਲਾਂ ਦੇ ਸਨ ਅਤੇ ਚੰਡੀਗੜ੍ਹ ਵਿਖੇ ਰਹਿੰਦੇ ਸਨ।ਇੱਹ ਜਾਣਕਾਰੀ ਉਨ੍ਹਾਂ ਦੇ ਭਰਾ ਸ੍ਰ.ਜੀ ਪੀ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ I ਸ. ਹਰਚਰਨ ਸਿੰਘ ਨੇ 2 ਸਾਲਾਂ ਤੋਂ ਵੱਧ ਸਮੇਂ ਲਈ ਸ਼੍ਰੋਮਣੀ ਕਮੇਟੀ ‘ਚ ਕੰਮ ਕੀਤਾ ਸੀ। ਜ਼ਿਕਰਯੋਗ ਹੈ ਕਿ ਪਾਵਨ ਸਰੂਪਾਂ ਦੇ ਮਾਮਲੇ ‘ਚ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ।