ਪੰਜਾਬ ਸਰਕਾਰ ਨੇ ਕੋਰੋਨਾ ਮਰੀਜ਼ਾਂ ਦੀ ਪਹਿਚਾਣ ਜਨਤਕ ਕਰਨ ‘ਤੇ ਲਾਈ ਰੋਕ
ਨਿਊਜ਼ ਪੰਜਾਬ
ਚੰਡੀਗੜ੍ਹ, 7 ਸਤੰਬਰ- ਕੋਰੋਨਾ ਪਾਜ਼ੇਟਿਵ ਮਰੀਜ਼ਾਂ ਬਾਰੇ ਕੋਈ ਵੀ ਅਧਿਕਾਰੀ ਜਾ ਸਿਹਤ ਵਿਭਾਗ ਅਤੇ ਹਸਪਤਾਲ ਹੁਣ ਮਰੀਜ਼ ਦੀ ਨਿਜ਼ੀ ਜਾਣਕਾਰੀ ਨਸ਼ਰ ਨਹੀਂ ਕਰ ਸਕੇਗਾ I
ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪਹਿਚਾਣ ਜਨਤਕ ਨਾ ਕਰਨ ਦੀ ਹਿਦਾਇਤ ਦਿੱਤੀ ਹੈ। ਸਰਕਾਰ ਵਲੋਂ ਜਾਰੀ ਕੀਤੇ ਪੱਤਰ ਮੁਤਾਬਕ ਨਾਂ ਅਤੇ ਪਤਾ ਨਸ਼ਰ ਹੋਣ ਨਾਲ ਮਰੀਜ਼ਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਆਸ-ਪਾਸ ਅਤੇ ਜਾਣ-ਪਹਿਚਾਣ ‘ਚ ਵਿਚਰਦੇ ਸਮੇਂ ਵੱਖੋ-ਵੱਖ ਤਰ੍ਹਾਂ ਦੀਆਂ ਮਾਨਸਿਕ ਪ੍ਰਸਥਿਤੀਆਂ ‘ਚੋਂ ਲੰਘਣਾ ਪੈਂਦਾ ਹੈ ਅਤੇ ਆਲੇ ਦੁਆਲੇ ਇਸ ਨਾਲ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ।