ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ – ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ

ਐਡਵੋਕੇਟ ਕਰਨਦੀਪ ਸਿੰਘ ਕੈਰੋਂ

ਚੰਡੀਗੜ੍ਹ, 8 ਸਤੰਬਰ -ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ , ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਨੂੰ ਸੀ. ਬੀ. ਆਈ. ਨੂੰ ਦਿੱਤੇ ਜਾਣ ਦੀ ਮੰਗ ਰੱਦ ਕਰ ਦਿੱਤੀ ਹੈ।ਪੰਜਾਬ ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕਈ ਤੱਥਾਂ ਦੇ ਸੁਰਾਗ ਲਗਾਉਣ ਲਈ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ ਅਤੇ ਉਸ ਬਾਰੇ ਕੁਝ ਹੋਰ ਗੰਭੀਰ ਮਾਮਲਿਆਂ ਦੀ ਜਾਣਕਾਰੀ ਵੀ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਸੀ। ਸਰਕਾਰ ਦੀਆਂ ਦਲੀਲਾਂ ਨੂੰ ਮਨਜ਼ੂਰ ਕਰਦਿਆਂ ਹਾਈਕੋਰਟ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਅਤੇ ਕੇਸ ਦੀ ਜਾਂਚ ਸੀ. ਬੀ. ਬੀ. ਨੂੰ ਦਿੱਤੇ ਜਾਣ ਦੀ ਮੰਗ ਖ਼ਾਰਜ ਕਰ ਦਿੱਤੀ ਹੈ।