ਸੁਪਰੀਮ ਕੋਰਟ ਨੇ ਦਿੱਤੇ ਆਦੇਸ਼ – ਰਾਜ ਸਰਕਾਰਾਂ ਮਰੀਜ਼ਾਂ ਲਈ ਐਂਬੂਲੈਂਸ ਸੇਵਾਵਾਂ ਦੇ ਰੇਟ ਤੈਅ ਕਰਨ


ਐਡਵੋਕੇਟ ਕਰਨਦੀਪ ਸਿੰਘ ਕੈਰੋਂ
ਨਵੀਂ ਦਿੱਲੀ, 11 ਸਤੰਬਰ- ਦੇਸ਼ ਵਿੱਚ ਕੋਰੋਨਾ ਵਾਇਰਸ ਸੰਕਟ ਦੌਰਾਨ ਮਰੀਜ਼ਾਂ ਲਈ ਐਂਬੂਲੈਂਸਾਂ ਲਈ ਆ ਰਹੀ ਮੁਸ਼ਕਲ ਦੀਆਂ ਸ਼ਕਾਇਤਾਂ ਮਿਲਣ ਤੋਂ ਬਾਅਦ ਸੁਪਰੀਮ ਕੋਰਟ ਨੇ ਅੱਜ ਹਸਪਤਾਲਾਂ ‘ਚ ਐਂਬੂਲੈਂਸਾਂ ਦੇ ਕਿਰਾਏ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਵਿਡ-19 ਦੇ ਮਰੀਜ਼ਾਂ ਲਈ ਐਂਬੂਲੈਂਸ ਸੇਵਾਵਾਂ ਲਈ ਉੱਚਿਤ ਰੇਟ ਨਿਰਧਾਰਿਤ ਕੀਤਾ ਜਾਵੇ।
ਸਿਖਰਲੀ ਅਦਾਲਤ ਨੇ ਰਾਜਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਹ ਕਿਰਾਏ ਤੈਅ ਕਰਨ । ਸਿਖਰਲੀ ਅਦਾਲਤ ਨੇ ਕਿਹਾ ਕਿ ਐਂਬੂਲੈਂਸ ਸੇਵਾ ਅਤੇ ਖ਼ਰਚੇ ਉਚਿਤ ਹੋਣੇ ਚਾਹੀਦੇ ਹਨ ਕਿਉਂਕਿ ਕੋਵਿਡ-19 ਮਹਾਂਮਾਰੀ ਦੇਸ਼ ਭਰ ਵਿੱਚ ਵਧ ਰਹੀ ਹੈ ਅਤੇ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਕਮੀ ਨਹੀਂ ਹੋਣੀ ਚਾਹੀਦੀ।