ਨਗਰ ਨਿਗਮ ਮੋਗਾ ਦੇ 29 ਅਧਿਕਾਰੀਆਂ/ਕਰਮਚਾਰੀਆਂ ਦਾ ਕਰੋਨਾ ਟੈਸਟ ਕਰਵਾਇਆ -2 ਕਰਮਚਾਰੀ ਪਾਜ਼ੀਟਿਵ ਆਏ, ਘਰਾਂ ਚ ਕੀਤੇ ਇਕਾਂਤਵਾਸ

-ਬਿਮਾਰੀ ਨੂੰ ਫੈਲਣ ਤੋ ਰੋਕਣ ਲਈ ਵੱਧ ਤੋ ਵੱਧ ਲੋਕ ਟੈਸਟ ਕਰਵਾਉਣ ਲਈ ਅੱਗੇ ਆਉਣ-ਕਮਿਸ਼ਨਰ ਨਗਰ ਨਿਗਮ

 

 ਡਾ. ਸਵਰਨਜੀਤ ਸਿੰਘ

ਮੋਗਾ, 11 ਸਤੰਬਰ: ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਵੱਧ ਤੋ ਵੱਧ ਲੋਕਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਨਗਰ ਨਿਗਮ ਮੋਗਾ ਦੇ 29 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਕਰਵਾਏ ਗਏ ਜਿਸ ਵਿੱਚ 2 ਕਰਮਚਾਰੀ ਪਾਜੀਟਿਵ ਪਾਏ ਗਏ। ਇਨ੍ਹਾਂ ਕਰਮਚਾਰੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਨਗਰ ਨਿਗਮ ਵੱਲੋ ਇਸ ਬਿਮਾਰੀ ਨੂੰ ਫੈਲਣ ਤੋ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰੀਮਤੀ ਦਰਸ਼ੀ ਨੇ ਕਿਹਾ ਕਿ ਨਗਰ ਨਿਗਮ ਵੱਲੋ ਜਿੱਥੇ ਜਨਤਕ ਸੇਵਾਵਾਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਇਸ ਬਿਮਾਰੀ ਤੋ ਬਚਣ ਲਈ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਉਦੋ ਤੱਕ ਜਾਰੀ ਰਹੇਗੀ ਜਦੋ ਤੱਕ ਇਸ ਬਿਮਾਰੀ ਨੂੰ ਜ਼ਿਲ੍ਹਾ ਮੋਗਾ ਅਤੇ ਪੰਜਾਬ ਵਿੱਚੋ ਖਤਮ ਨਹੀ ਕਰ ਦਿੱਤਾ ਜਾਂਦਾ।
ਉਨ੍ਹਾਂ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ।