ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 76ਵੇਂ ਸਥਾਪਨਾ ਦਿਵਸ ਮੌਕੇ ਹੋਏ ਸਮਾਗਮ – ਸ਼੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਈਆਂ ਅਰਦਾਸਾਂ
ਨਿਊਜ਼ ਪੰਜਾਬ
ਅੰਮ੍ਰਿਤਸਰ / ਤਲਵੰਡੀ ਸਾਬੋ, 13 ਸਤੰਬਰ – ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 76ਵੇਂ ਸਥਾਪਨਾ ਦਿਵਸ ਮੌਕੇ ਸਰਪ੍ਰਸਤ ਸ੍ਰ. ਪਰਮਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਫੈਡਰੇਸ਼ਨ ਵਰਕਰਾਂ ਵਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ I ਭਾਈ ਪਰਮਜੀਤ ਸਿੰਘ ਖ਼ਾਲਸਾ ਅਤੇ ਭਾਈ ਮੇਜਰ ਸਿੰਘ ਖਾਲਸਾ ਨੇ ਦੱਸਿਆ ਕਿ ਅੱਜ ਫੈਡਰੇਸ਼ਨ ਦੇ ਸਥਾਪਨਾ ਦਿਵਸ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥ ਦੀ ਚੜ੍ਹਦੀ ਕਲਾ, ਖ਼ਾਲਸਾ ਜੀ ਦੇ ਬੋਲ ਬਾਲੇ,ਸਰਬੱਤ ਦੇ ਭਲੇ ਅਤੇ ਫੈਡਰੇਸ਼ਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਸਿੱਖ ਪੰਥ ਦੇ ਹਰਿਆਵਲ ਦਸਤੇ ਵਜੋਂ ਪਿਛਲੇ 76 ਸਾਲਾਂ ਤੋਂ ਸੇਵਾਵਾਂ ਨਿਭਾ ਰਿਹਾ ਹੈ ਅਤੇ ਫੈਡਰੇਸ਼ਨ ਭਵਿੱਖ ਵਿਚ ਵੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖੇਗੀ। ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸੰਤ ਅਮੀਰ ਸਿੰਘ ਜਵੱਦੀ ਕਲਾਂ ਸਮੇਤ ਹੋਰ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਅੱਜ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਕੀਤੇ ਗਏ I ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਪੁੱਜੇ। ਸਮਾਗਮ ਵਿਚ ਬੁਲਾਰਿਆਂ ਨੇ ਫੈਡਰੇਸ਼ਨ ਵੱਲੋਂ ਸਿੱਖ ਸੰਘਰਸ਼ ਵਿਚ ਨਿਭਾਈ ਭੂਮਿਕਾ ‘ਤੇ ਵੀ ਵਿਚਾਰ ਪਰਗੱਟ ਕੀਤੇ ।