ਭਾਈ ਘਨ੍ਹੱਈਆ ਸਿੰਘ ਜੀ ਦੇ 316ਵੇਂ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਮਹਾਨ ਖੂਨਦਾਨ ਕੈਂਪ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਲਾਇਆ ਗਿਆ
ਜਥੇਦਾਰ ਨਿਮਾਣਾ ਨੇ ਕਿਹਾ ਕਿ 100 ਯੂਨਿਟ ਬਲੱਡ ਨਾਲ ਅਸੀਂ 300 ਕੀਮਤੀ ਮਨੁੱਖੀ ਜਾਨਾਂ ਨੂੰ ਬਚਾ ਜਾ ਸਕਦੇ ਹਾਂ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮਹਿਲ ਸਿੰਘ ਤੇ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਦੱਸਿਆ ਖੂਨਦਾਨ ਕੈਂਪ ਦੋਰਾਨ 100 ਬਲੱਡ ਯੁਨਿਟ ਸਿਵਿਲ ਹਸਪਤਾਲ ਦੇ ਬੀਟੀੳ ਡਾਕਟਰ ਗੁਰਿੰਦਰਪਾਲ ਸਿੰਘ ਗਰੇਵਾਲ ਦੀ ਟੀਮ ਦੇ ਮੈਂਬਰ ਸੁਖਵਿੰਦਰ ਕੌਰ ਤੇ ਪ੍ਰੋਲਾਈਫ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕਤਰ ਕੀਤਾ ਗਿਆ।
ਭੁਪਿੰਦਰ ਸਿੰਘ ਮੱਕੜ
ਲੁਧਿਆਣਾ 15 ਸਤੰਬਰ – ਮਨੁੱਖਤਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਭਾਈ ਘਨ੍ਹੱਈਆ ਸਿੰਘ ਜੀ ਦੇ 316ਵੇਂ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ 383ਵਾਂ ਮਹਾਨ ਖੂਨਦਾਨ ਕੈਂਪ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ. ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਕਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਭਾਰੀ ਕਿੱਲਤ ਚੱਲਦਿਆਂ ਮਨੁੱਖਤਾ ਦੇ ਭਲੇ ਲਈ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਿਖੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਮੁੱਖ ਸੇਵਾਦਾਰ ਭਾਈ ਮਹਿਲ ਸਿੰਘ ਤੇ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਜੀ ਦੇ ਪੂਰਨ ਸਹਿਯੋਗ ਦੇ ਨਾਲ ਲਗਾਇਆ ਗਿਆ।
ਇਸ ਮੌਕੇ ਤੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਨਿਮਾਣਾ ਨੇ ਖੂਨਦਾਨ ਕੈਂਪ ਵਿੱਚ ਮਨੁੱਖਤਾ ਦੇ ਭਲੇ ਲਈ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਲਈ 100 ਖੂਨਦਾਨ ਕਰਨ ਆਏ ਯੋਧੇ ਸੂਰਮਿਆਂ ਦੀ ਸ਼ਲਾਘਾ ਕੀਤੀ ਅਤੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਖੂਨਦਾਨ ਕਰਨ ਵਾਲਿਆਂ ਨੂੰ ਕੋਵਿਡ-19 ਦਾ ਸੇਵਿਅਰ ਐਵਾਰਡ ਨਾਲ ਨਿਵਾਜਿਆ ਗਿਆ। ਜਥੇਦਾਰ ਨਿਮਾਣਾ ਨੇ ਕਿਹਾ ਕਿ 100 ਯੂਨਿਟ ਬਲੱਡ ਨਾਲ ਅਸੀਂ 300 ਕੀਮਤੀ ਮਨੁੱਖੀ ਜਾਨਾਂ ਨੂੰ ਬਚਾ ਜਾ ਸਕਦੇ ਹਾਂ।
ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮਹਿਲ ਸਿੰਘ ਤੇ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਦੱਸਿਆ ਖੂਨਦਾਨ ਕੈਂਪ ਦੋਰਾਨ 100 ਬਲੱਡ ਯੁਨਿਟ ਸਿਵਿਲ ਹਸਪਤਾਲ ਦੇ ਬੀਟੀੳ ਡਾਕਟਰ ਗੁਰਿੰਦਰਪਾਲ ਸਿੰਘ ਗਰੇਵਾਲ ਦੀ ਟੀਮ ਦੇ ਮੈਂਬਰ ਸੁਖਵਿੰਦਰ ਕੌਰ ਤੇ ਪ੍ਰੋਲਾਈਫ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕਤਰ ਕੀਤਾ ਗਿਆ। ਇਸ ਮੌਕੇ ਤੇ ਸੋਹਣ ਸਿੰਘ ਗਰੇਵਾਲ, ਜਸਵਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ, ਜਸਵੰਤ ਸਿੰਘ, ਮਨਜੀਤ ਸਿੰਘ,ਸਮਾਜ ਸਕੇਲ ਇੰਡਸਟਰੀਜ਼ ਦੇ ਪ੍ਰਧਾਨ ਅਮਰਜੀਤ ਸਿੰਘ ਚੋਹਾਨ, ਨਿਰਵੈਰ ਸੇਵਾ ਮਿਸ਼ਨ ਦੇ ਮਨਜੀਤ ਸਿੰਘ ਡੀਸੀ, ਤਰਲੋਚਨ ਸਿੰਘ ਚਾਵਲਾ, ਸਰਬਜੀਤ ਸਿੰਘ ਬਟੂ, ਸਤਵੰਤ ਸਿੰਘ ਮਠਾੜੂ, ਲਖਵਿੰਦਰ ਸਿੰਘ ਮਹਿਰਾ, ਜਗਵੀਰ ਸਿੰਘ, ਜਤਿੰਦਰਪਾਲ ਸਿੰਘ,ਅਕਾਸ਼ ਸਿੰਘ, ਜਸਦੀਪ ਸਿੰਘ ਅਤੇ ਬਾਬਾ ਮੁਕੰਦ ਸਿੰਘ ਹਿਊਮਨ ਵੈਲਫੇਅਰ ਆਰਗਨਾਈਜੇਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ