ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ ਅੱਜ ਸਦੀਵੀ ਵਿਛੋੜਾ ਦੇ ਗਏ

ਡਾ.ਗੁਰਪ੍ਰੀਤ ਸਿੰਘ
ਜਲੰਧਰ , 16 ਸਤੰਬਰ – ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ ਅੱਜ ਸਦੀਵੀ ਵਿਛੋੜਾ ਦੇ ਗਏ। ਉਹ ਇਸ ਵੇਲੇ ਬਸਤੀਆਂ ਲਾਗੇ ਜਲੰਧਰ ਰਹਿੰਦੇ ਸਨ।ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਦਾ ਜਨਮ 4 ਦਸੰਬਰ ਨੂੰ 1962 ਨੂੰ ਪੰਜਾਬ ਦੇ ਬਰਨਾਲਾ (ਸੰਗਰੂਰ) ਵਿਖੇ ਹੋਇਆ ਸੀ ਅਤੇ ਉਨ੍ਹਾਂ ਨੇ ਗੁਰਮਤਿ ਸੰਗੀਤ ਡਿਪਲੋਮਾ ਸੰਗੀਤ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਹਾਸਲ ਕੀਤਾ ਹੋਇਆ ਸੀ। ਉਹ 30 ਸਾਲਾਂ ਤੋਂ ਕੀਰਤਨ ਕਰ ਰਹੇ ਸਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਨ। ਭਾਈ ਸਾਹਿਬ ਦੇ ਅਚਾਨਕ ਪਏ ਵਿਛੋੜੇ ਕਾਰਨ ਸਿੱਖ ਸੰਗਤਾਂ ਦੇ ‘ਚ ਸੋਗਮਈ ਲਹਿਰ ਹੈ।