ਮੋਦੀ ਸਰਕਾਰ ਨੇ ਲੱਦਾਖ ਵਿਚ ਚੀਨ ਨਾਲ ਚੱਲ ਰਹੇ ਵਿਵਾਦ ਦੇ ਵਿਚਕਾਰ ਸਰਬ ਪਾਰਟੀ ਬੈਠਕ ਬੁਲਾਈ
ਨਿਊਜ਼ ਪੰਜਾਬ
ਨਵੀ ਦਿੱਲੀ 16 ਸਤੰਬਰ – ਲੱਦਾਖ ਵਿਚ ਚੀਨ ਨਾਲ ਚੱਲ ਰਹੇ ਵਿਵਾਦ ਦੇ ਵਿਚਕਾਰ ਮੋਦੀ ਸਰਕਾਰ ਨੇ ਸਰਬ ਪਾਰਟੀ ਬੈਠਕ ਬੁਲਾਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਬੈਠਕ ਬੁੱਧਵਾਰ ਸ਼ਾਮ 5 ਵਜੇ ਹੋ ਸਕਦੀ ਹੈ, ਜਿਸ ਵਿਚ ਕਈ ਰਾਜਨੀਤਿਕ ਪਾਰਟੀਆਂ ਦੇ ਨੇਤਾ ਸ਼ਾਮਲ ਹੋਣਗੇ। ਇਹ ਮੀਟਿੰਗ ਉਸ ਸਮੇਂ ਬੁਲਾਈ ਜਾ ਰਹਿ ਹੈ ਜਦੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੀਨ ਨਾਲ ਵਿਵਾਦ ਬਾਰੇ ਲੋਕ ਸਭਾ ਵਿੱਚ ਬਿਆਨ ਦਿੱਤਾ ਸੀ। ਪਰ ਵਿਰੋਧੀ ਧਿਰ ਇਸ ਵਿਵਾਦ ਬਾਰੇ ਵਿਸਥਾਰ ਵਿੱਚ ਵਿਚਾਰ ਕਰਨ ਦੀ ਮੰਗ ਕਰ ਰਹੀ ਸੀ। ਜਿਸਦੇ ਲਈ ਕਾਂਗਰਸ ਨੇ ਲੋਕ ਸਭਾ ਵਿੱਚ ਵੀ ਵਿਰੋਧ ਜਤਾਇਆ, ਹੁਣ ਸਰਕਾਰ ਦੀ ਤਰਫੋਂ ਇਸ ਮੀਟਿੰਗ ਨੂੰ ਵਿਚਾਰ ਵਟਾਂਦਰੇ ਲਈ ਬੁਲਾਉਣ ਇੱਕ ਯਤਨ ਸਮਝਿਆ ਜਾ ਰਿਹਾ ਹੈ।
ਜਦੋਂ ਮੌਨਸੂਨ ਸੈਸ਼ਨ ਸ਼ੁਰੂ ਹੋਇਆ ਅਤੇ ਪ੍ਰਸ਼ਨ ਕਾਲ ਰੱਦ ਕਰ ਦਿੱਤਾ ਗਿਆ, ਤਾਂ ਕਾਂਗਰਸ, ਟੀਐਮਸੀ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਅਤੇ ਚੀਨ ਦੇ ਮੁੱਦੇ ਤੋਂ ਭੱਜਣ ਦਾ ਦੋਸ਼ ਲਗਾਇਆ ਸੀ ।
ਲੋਕ ਸਭਾ ਵਿਚ ਰਾਜਨਾਥ ਸਿੰਘ ਨੇ ਆਪਣੇ ਬਿਆਨ ਵਿਚ ਕਿਹਾ ਕਿ ਲੱਦਾਖ ਦੀ ਸਥਿਤੀ ਗੰਭੀਰ ਹੈ ਅਤੇ ਚੀਨ ਐਲਏਸੀ ਦੀ ਮੌਜੂਦਾ ਸਥਿਤੀ ਨੂੰ ਬਦਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਪ੍ਰੈਲ ਤੋਂ ਹੁਣ ਤੱਕ ਦੀ ਸਾਰੀ ਜਾਣਕਾਰੀ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਇਸ ਵਿਵਾਦ ਨੂੰ ਗੱਲਬਾਤ ਰਾਹੀਂ ਸੁਲਝਾਉਣਾ ਚਾਹੁੰਦੇ ਹਾਂ, ਪਰ ਜੇ ਸਥਿਤੀ ਬਦਲਦੀ ਹੈ ਤਾਂ ਭਾਰਤੀ ਫੌਜ ਵੀ ਤਿਆਰ ਹੈ।