ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਆਨਲਾਈਨ ਕਿਸਾਨ ਮੇਲਾ 18 ਤੇ 19 ਨੂੰ -‘ਵੀਰਾ ਸਾੜ ਨਾ ਪਰਾਲੀ, ਮਿੱਟੀ-ਪਾਣੀ ਵੀ ਸੰਭਾਲ, ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ’

ਨਿਊਜ਼ ਪੰਜਾਬ
ਪਟਿਆਲਾ, 16 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਮਿਤੀ 18-19 ਸਤੰਬਰ ਨੂੰ ਦੋ ਦਿਨ ਦਾ ਆਨਲਾਈਨ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਇੰਟਰਨੈਟ / ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਤੀ 18 ਸਤੰਬਰ 2020 ਨੂੰ ਦੁਪਹਿਰ ਦੇ 12.00 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਦੇ ਪਹਿਲੇ ਸੈਸ਼ਨ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਝੋਨੇ ਦੀ ਸਿਧੀ ਬਿਜਾਈ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਦੂਜੇ ਦਿਨ ਵਾਲੇ ਸੈਸ਼ਨ ਵਿੱਚ ਖੇਤੀਬਾੜੀ ਵਿੱਚ ਪਾਣੀ ਦੀ ਬਚਤ ਤੇ ਸਹਾਇਕ ਧੰਦਿਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਸਕਦੇ ਹਨ ਅਤੇ ਬੀਬੀਆਂ ਘਰ ਬੈਠ ਕੇ ਆਪਣੇ ਮੋਬਾਇਲ ਰਾਹੀਂ ਇਸ ਮੇਲੇ ਵਿੱਚ ਸ਼ਿਰਕਤ ਕਰ ਸਕਦੇ ਹਨ ਅਤੇ ਮਾਹਿਰਾਂ ਤੋਂ ਖੇਤੀਬਾੜੀ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦਾ ਸਵਾਲ ਪੁੱਛ ਸਕਦੇ ਹਨ।
ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਇਸ ਮੇਲੇ ਦਾ ਉਦੇਸ਼ ”ਵੀਰਾ ਸਾੜ ਨਾ ਪਰਾਲੀ, ਮਿੱਟੀ-ਪਾਣੀ ਵੀ ਸੰਭਾਲ, ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ” ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਸ਼ਿਰਕਤ ਕਰਨ ਲਈ ਲਿੰਕwww.kisanmela.pau.edu ਆਪਣੇ ਮੋਬਾਇਲ ਦੇ ਗੁੱਗਲ ਕ੍ਰੋਮ ‘ਤੇ ਸਰਚ ਕਰੋ। ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੇਸ ਬੁੱਕ ਪੇਜhttps://www.facebook/com/pauldhpunjab ਅਤੇ ਯੂ- ਟਿਊਬ ਚੈਨਲ https://www.youtube.com/c/PunjabAgriculturalUniversityOfficialChannel ਦੇ ਲਿੰਕ ਉਪਰ ਵੀ ਜਾ ਸਕਦੇ ਹੋ।

*************
ਫੋਟੋ ਕੈਪਸ਼ਨ-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਮਿਤੀ 18-19 ਸਤੰਬਰ ਨੂੰ ਦੋ ਦਿਨ ਦਾ ਆਨਲਾਈਨ ਕਿਸਾਨ ਮੇਲੇ ਦਾ ਕਾਰਡ, ਜਿਸ ਤੋਂ ਕਿਸਾਨ ਸਕੈਨ ਕਰਕੇ ਮੇਲੇ ‘ਚ ਸ਼ਿਰਕਤ ਕਰ ਸਕਣਗੇ।