ਸੁਖਦੇਵ ਸਿੰਘ ਢੀਂਡਸਾ ਨੇ ਜੰਮੂ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਪ੍ਰਵਾਨ ਕਰਵਾਉਣ ਲਈ ਰਾਜ ਸਭਾ ਵਿੱਚ ਦਿੱਤਾ ਨੋਟਿਸ

ਨਿਊਜ਼ ਪੰਜਾਬ

ਨਵੀ ਦਿੱਲੀ , 17 ਸਤੰਬਰ -ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਸੂਬੇ ਦੀਆਂ ਭਾਸ਼ਾਵਾਂ ਵਿੱਚ ਸ਼ਾਮਲ ਨਾ ਕਰਨ ਦੇ ਵਿਰੋਧ ਵਿੱਚ ਅੱਜ ਰਾਜ ਸਭਾ ਵਿੱਚ ਜ਼ੀਰੋ ਆਵਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿੱਚ ਨੋਟਿਸ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੀ ਛੇਵੀਂ ਸਰਕਾਰੀ ਭਾਸ਼ਾ ਵਜੋਂ ਪ੍ਰਵਾਨ ਕੀਤਾ ਜਾਵੇ।