ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦੇਰ ਸ਼ਾਮ ਕੇਂਦਰੀ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ – ਅਕਾਲੀ ਦਲ ਨੇ ਖੇਤੀਬਾੜੀ ਬਿੱਲ ਨੂੰ ਕਿਸਾਨ ਵਿਰੋਧੀ ਦੱਸਦਿਆਂ ਕੀਤਾ ਵਿਰੋਧ
ਨਿਊਜ਼ ਪੰਜਾਬ
ਨਵੀ ਦਿੱਲੀ , 17 ਸਤੰਬਰ -ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦੇਰ ਸ਼ਾਮ ਕੇਂਦਰੀ ਮੰਤਰੀ ਮੰਡਲ ਤੋਂ ਖੇਤੀਬਾੜੀ ਸੰਬੰਧੀ ਬਿੱਲ ਦਾ ਵਿਰੋਧ ਕਰਦਿਆਂ ਅਸਤੀਫਾ ਦੇ ਦਿੱਤਾ ਹੈ I ਇਸ ਕਾਰਵਾਈ ਨਾਲ ਭਾਜਪਾ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਮੁਸੀਬਤ ਵਿਚ ਪਾ ਦਿੱਤਾ ਹੈ।ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਸਦਨ ਵਿੱਚ ਲਿਆਂਦੇ ਗਏ ਖੇਤੀਬਾੜੀ ਸੰਬੰਧੀ ਬਿੱਲ ਦਾ ਵਿਰੋਧ ਕਰਨ ਤੋਂ ਬਾਅਦ ਕਿਹਾ ਸੀ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਸਤੀਫਾ ਦੇ ਦੇਣਗੇ। ਸਦਨ ਵਿੱਚ ਪਹਿਲਾਂ ਅਕਾਲੀ ਦਲ ਨੇ ਇਸ ਬਿੱਲ ਦਾ ਕਿਸਾਨ ਵਿਰੋਧੀ ਦੱਸਦਿਆਂ ਵਿਰੋਧ ਕੀਤਾ ਸੀ।