ਮੋਗਾ – ਅੱਜ 56 ਕਰੋਨਾ ਪ੍ਰਭਾਵਿਤ ਮਰੀਜ਼ਾ ਨੂੰ ਦਰੁਸਤੀ ਉਪਰੰਤ ਕੀਤਾ ਡਿਸਚਾਰਜ, 312 ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ -ਸਿਵਲ ਸਰਜਨ ਨੇ ਘਰ ਰਹੋ ਸੁਰੱਖਿਅਤ ਰਹੋ ਦੀ ਕੀਤੀ ਪੁਰਜ਼ੋਰ ਅਪੀਲ
ਡਾ. ਸਵਰਨਜੀਤ ਸਿੰਘ
ਮੋਗਾ 19 ਸਤੰਬਰ: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 27 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 406 ਹੋ ਗਈ ਹੈ ਜਿੰਨਾਂ ਵਿੱਚੋ 335 ਕੇਸਾਂ ਨੂੰ ਹੋਮ ਆਈਸੋਲੇਸਟ, 12 ਕੇਸਾਂ ਨੂੰ ਲੈਵਲ 1 ਅਤੇ 27 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਹਨ। ਅੱਜ ਜ਼ਿਲੇ ਵਿੱਚੋ ਸਿਹਤ ਵਿਭਾਗ ਨੇ 56 ਕਰੋਨਾ ਮਰੀਜਾਂ ਨੂੰ ਦਰੁਸਤ ਹਾਲਤ ਵਿੱਚ ਕਰੋਨਾ ਰਿਪੋਰਟ ਨੇਗੇਟਿਵ ਪ੍ਰਾਪਤ ਹੋਣ ਤੇ ਡਿਸਚਾਰਜ ਕੀਤਾ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 38188 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 35760 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 256 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 312 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ ।
ਉਨਾਂ ਕਿਹਾ ਕਿ ਪੰਜਾਬ ਸਰਕਾਰ/ਜ਼ਿਲਾ ਪ੍ਰਸ਼ਾਸਨ ਸਾਡੀ ਭਲਾਈ ਲਈ ਹੀ ਸਖਤ ਕਦਮ ਚੁੱਕ ਰਹੀ ਹੈ ਜਿਸਦੀ ਪਾਲਣਾ ਕਰਨ ਦੀ ਬਹੁਤ ਜਿਆਦਾ ਜਰੂਰਤ ਹੈ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਘਰ ਰਹੋ ਸੁਰੱਖਿਅਤ ਰਹੋ ਦੀ ਅਪੀਲ ਵੀ ਕੀਤੀ।