ਕੇਂਦਰ ਸਰਕਾਰ ਦੇ ਕਿਸਾਨ ਮਾਰੂ ਫ਼ੈਸਲੇ ਵਿਰੁੱਧ ਲੋਕ ਇਨਸਾਫ਼ ਪਾਰਟੀ ਵੱਲੋਂ ਕੀਤੇ ਜਾ ਰਹੇ ਰੋਸ ਮਾਰਚ ‘ਚ ਵੱਡੀ ਗਿਣਤੀ ਵਿੱਚ ਪੁੱਜਣਗੇ ਲੋਕ :ਸਨੀ ਕੈਂਥ
ਪ੍ਰਿਤਪਾਲ ਸਿੰਘ
ਲੁਧਿਆਣਾ, 20 ਸਤੰਬਰ – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਿਸਾਨ ਵਿਰੋਧੀ
ਖੇਤੀ ਸੁਧਾਰ ਕਾਨੂੰਨ ਦੇ ਵਿਰੋਧ ਵਿੱਚ ਲੋਕ ਇਨਸਾਫ਼ ਪਾਰਟੀ ਵੱਲੋਂ 23 ਸਤੰਬਰ ਦਿਨ
ਬੁੱਧਵਾਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਦਿੱਲੀ ਤੱਕ ਰੋਸ ਮਾਰਚ ਕਰਦੇ ਹੋਏ ਸੰਸਦ
ਘੇਰਨ ਦੇ ਪ੍ਰੋਗਰਾਮ ਵਿੱਚ ਵਿਧਾਨ ਸਭਾ ਹਲਕਾ ਗਿੱਲ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ
ਮੋਟਰਸਾਈਕਲਾਂ ਤੇ ਲਿਪ ਵਰਕਰ, ਕਿਸਾਨ, ਖੇਤ ਮਜ਼ਦੂਰ, ਆੜ੍ਹਤੀਏ ਹਿੱਸਾ ਲੈਣਗੇ । ਇਹ
ਬਿਆਨ ਜਾਰੀ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ
ਗਿੱਲ ਤੋਂ ਇੰਚਾਰਜ ਗਗਨਦੀਪ ਸਿੰਘ ਸੰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਵਿੱਚ
ਲੋਕ ਇਨਸਾਫ਼ ਪਾਰਟੀ ਹੀ ਇੱਕ ਅਜਿਹੀ ਸਿਆਸੀ ਪਾਰਟੀ ਹੈ ਜੋ ਕਿ ਪੰਜਾਬ ਪੰਜਾਬੀਅਤ ਅਤੇ
ਪੰਜਾਬ ਦੇ ਲੋਕਾਂ ਲਈ ਸਮੇਂ ਦੀਆਂ ਸਰਕਾਰਾਂ ਨਾਲ ਪਾਰਟੀ ਪ੍ਰਧਾਨ ਸ. ਸਿਮਰਜੀਤ ਸਿੰਘ
ਬੈਂਸ ਦੀ ਅਗਵਾਈ ਹੇਠ ਲੋਹਾ ਲੈ ਰਹੀ ਹੈ ਅਤੇ ਬਾਕੀ ਦੀਆਂ ਸਿਆਸੀ ਪਾਰਟੀਆਂ ਆਪਸ ਵਿਚ
ਫਰੈਂਡਲੀ ਮੈਚ ਖੇਡ ਰਹੀਆਂ ਹਨ । ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਪਹਿਲਾਂ ਵੀ
ਤਿੰਨ ਸੌ ਕਿਲੋਮੀਟਰ ਸਾਈਕਲ ਯਾਤਰਾ ਕਰਕੇ ਇਸ ਕਾਨੂੰਨ ਦਾ ਵਿਰੋਧ ਕਰ ਚੁੱਕੀ ਹੈ। ਸੰਨੀ
ਕੈਂਥ ਨੇ ਕਿਹਾ ਕਿ ਇਸ ਕਾਨੂੰਨ ਨਾਲ ਖੇਤੀਬਾੜੀ ਨਾਲ ਜੁੜੇ ਹਰੇਕ ਵਰਗ ਦੇ ਲੋਕਾਂ ਤੇ
ਮਾੜਾ ਅਸਰ ਪਵੇਗਾ, ਕਿਉਂਕਿ ਲਗਭਗ ਅੱਸੀ ਪ੍ਰਤੀਸ਼ਤ ਕਿਸਾਨ ਪਹਿਲਾਂ ਹੀ ਕਰਜੇ ਦੀ ਮਾਰ
ਹੇਠ ਡੁੱਬਿਆ ਪਿਆ ਹੈ, ਜੋ ਕਿ ਵੱਡੇ ਉਦਯੋਗਿਕ ਘਰਾਣਿਆਂ ਦਾ ਗ਼ੁਲਾਮ ਬਣ ਕੇ ਰਹਿ
ਜਾਵੇਗਾ । ਉਨ੍ਹਾਂ ਹੋਰ ਕਿਹਾ ਕਿ ਸਮੁੱਚੇ ਲੋਕ ਇਨਸਾਫ਼ ਪਾਰਟੀ ਦੇ ਅਹੁਦੇਦਾਰ ਅਤੇ
ਵਰਕਰ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ
ਬੈਂਸ ਦੀ ਅਗਵਾਈ ਵਿੱਚ ਹਰ ਤਰ੍ਹਾਂ ਦੇ ਸੰਘਰਸ਼ ਲਈ ਤਿਆਰ ਬਰ ਤਿਆਰ ਹਨ ।