ਮੋਗਾ – ਅੱਜ 173 ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ – ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ – ਡਾ. ਅਮਰਪ੍ਰੀਤ ਕੌਰ ਬਾਜਵਾ
ਡਾ. ਸਵਰਨਜੀਤ ਸਿੰਘ
ਮੋਗਾ 20 ਸਤੰਬਰ: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 4 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 406 ਹੋ ਗਈ ਹੈ ਜਿੰਨਾਂ ਵਿੱਚੋ 366 ਕੇਸਾਂ ਨੂੰ ਹੋਮ ਆਈਸੋਲੇਸਟ, 12 ਕੇਸਾਂ ਨੂੰ ਲੈਵਲ 1 ਅਤੇ 22 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਹਨ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 38304 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 35869 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 262 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 173 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ ।