ਨਿੱਜੀ ਕੰਪਨੀ “ਟ੍ਰਾਈਡੈਂਟ ਗਰੁੱਪ ਬਰਨਾਲਾ” ਵਿਖੇ ਕੇਵਲ ਲੜਕੀਆਂ ਲਈ ਸਟਿਚਿੰਗ, ਵਿਵਿੰਗ, ਚੈਕਿੰਗ, ਪੈਕਿੰਗ ਦੀਆਂ ਅਸਾਮੀਆਂ ‘ਤੇ ਨਿਕਲੀਆਂ ਆਸਾਮੀਆਂ

-28 ਸਤੰਬਰ, 2020 ਅਪਲਾਈ ਕਰਨ ਦੀ ਆਖਰੀ ਤਰੀਖ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

 

ਡਾ. ਸਵਰਨਜੀਤ ਸਿੰਘ

ਮੋਗਾ, 21 ਸਤੰਬਰ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਵੱਧ ਤੋ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਬਰਨਾਲਾ ਵਿਖੇ ਇੱਕ ਨਿੱਜੀ ਕੰਪਨੀ “ਟ੍ਰਾਈਡੈਂਟ ਗਰੁੱਪ ਬਰਨਾਲਾ” ਵਿਖੇ ਸਟਿਚਿੰਗ, ਵਿਵਿੰਗ, ਚੈਕਿੰਗ, ਪੈਕਿੰਗ ਦੀਆਂ ਅਸਾਮੀਆਂ ਦੀ ਪੂਰਤੀ ਕੀਤੀ ਜਾਣੀ ਹੈ, ਜਿਸ ਵਿੱਚ ਸਿਰਫ ਲੜਕੀਆਂ ਹੀ ਅਪਲਾਈ ਕਰ ਸਕਦੀਆਂ ਹਨ। ਉਨ੍ਹਾ ਦੱਸਿਆ ਕਿ ਕੰਪਨੀ ਵਲੋਂ ਲੜਕੀਆਂ ਨੂੰ 18,000 ਪ੍ਰਤੀ ਮਹੀਨਾ ਵੇਤਨ ਅਤੇ ਰਹਿਣ ਲਈ ਮੁਫ਼ਤ ਹੋਸਟਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ  ਦੀ ਆਰਖੀ ਤਾਰੀਖ 28 ਸਤੰਬਰ, 2020 ਹੈ। ਚਾਹਵਾਨ ਉਮੀਦਵਾਰ (ਲੜਕੀਆਂ) https://forms.gle/wAWFoFodFooFTKbr5  ਲਿੰਕ ‘ਤੇ ਗੂਗਲ ਫਾਰਮ ਭਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਹੈਲਪ ਲਾਈਨ ਨੰਬਰ 62392-66860 ਤੇ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀਮਤੀ ਪਰਮਿੰਦਰ ਕੌਰ ਨੇ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋ ਵੱਧ ਫਾਇਦਾ ਉਠਾਇਆ ਜਾਵੇ।