ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਸੇਵਾਕਾਲ ਵਿੱਚ ਇਛੁੱਕ ਵਾਧੇ ਨੂੰ ਖਤਮ ਕਰਨ ਦਾ ਫੈਸਲਾ-ਪੰਜਾਬ ਸਿਵਲ ਸਰਵਿਸਜ਼ ਰੂਲਜ਼ ਵਿੱਚ ਸੋਧ
ਚੰਡੀਗੜ•, 2 ਮਾਰਚ (ਨਿਊਜ਼ ਪੰਜਾਬ )
ਬਜਟ ਪੇਸ਼ ਕਰਨ ਮੌਕੇ ਮੁਲਾਜ਼ਮਾਂ ਲਈ ਪਹਿਲਾਂ ਵਾਲੀ ਸੇਵਾਮੁਕਤੀ ਉਮਰ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਸੇਵਾ ਮੁਕਤੀ ਤੋਂ ਬਾਅਦ ਮੁਲਾਜ਼ਮਾਂ ਨੂੰ ਦਿੱਤੇ ਜਾਂਦੇ ਇਛੁੱਕ (ਆਪਸ਼ਨਲ) ਵਾਧੇ ਦੀ ਨੀਤੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਲੋੜੀਂਦੀ ਨੀਤੀ ਬਦਲਣ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਜਿਵੇਂ ਕਿ ਵਿੱਤ ਮੰਤਰੀ ਨੇ 28 ਫਰਵਰੀ, 2020 ਨੂੰ ਬਜਟ ਭਾਸ਼ਣ ਦੌਰਾਨ ਐਲਾਨ ਕੀਤਾ ਸੀ।
ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਰਕਾਰ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਵਧਾਉਣ ਲਈ ਮੰਤਰੀਆਂ ਨੂੰ ਆਪੋ-ਆਪਣੇ ਵਿਭਾਗਾਂ ਵਿੱਚ ਭ੍ਰਿਸ਼ਟ ਤੇ ਨਿਕੰਮੇ ਮੁਲਾਜ਼ਮਾਂ ਦੀ ਸ਼ਨਾਖਤ ਕਰਕੇ ਉਨ•ਾਂ ਦੀ ਛਾਂਟੀ ਕਰਨ ਲਈ ਆਖਿਆ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੇਵਾ ਮੁਕਤੀ ਦੀ ਉਮਰ ਘਟਾਉਣ ਦੇ ਫੈਸਲੇ ਨੂੰ ਲਾਗੂ ਕਰਨ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਖੰਡ 1 ਭਾਗ 1 ਦੇ ਸਬੰਧਤ ਨਿਯਮ 3.26 (ਏ) ਵਿੱਚ ਸੋਧ ਕਰਨ ਦੀ ਲੋੜ ਹੈ।
ਇਸ ਫੈਸਲੇ ਨਾਲ ਜਿਹੜੇ ਮੁਲਾਜ਼ਮ ਮੌਜੂਦਾ ਸਮੇਂ ਇਛੁੱਕ ਵਾਧੇ ਦੇ ਦੂਜੇ ਸਾਲ ਵਿੱਚ ਹਨ ਜਾਂ ਫੇਰ ਉਨ•ਾਂ ਦੀ ਉਮਰ 59 ਜਾਂ 61 ਸਾਲ ਦੀ ਹੈ। ਇਸ ਤੋਂ ਇਲਾਵਾ ਜਿਨ•ਾਂ ਮੁਲਾਜ਼ਮਾਂ ਦਾ ਦੂਜਾ ਇਛੁੱਕ ਵਾਧਾ ਪਹਿਲੀ ਅਪਰੈਲ, 2020 ਤੋਂ ਸ਼ੁਰੂ ਹੋਣ ਵਾਲਾ ਸੀ, ਉਹ ਸਾਰੇ 31 ਮਾਰਚ 2020 ਨੂੰ ਸੇਵਾ ਮੁਕਤ ਹੋਣਗੇ।
ਇਸੇ ਤਰ•ਾਂ ਜਿਨ•ਾਂ ਮੁਲਾਜ਼ਮਾਂ ਦਾ ਪਹਿਲੇ ਸਾਲ ਦਾ ਇਛੁੱਕ ਵਾਧਾ ਚੱਲ ਰਿਹਾ ਹੈ ਜਾਂ ਫੇਰ ਉਨ•ਾਂ ਦੀ ਉਮਰ 58 ਜਾਂ 60 ਸਾਲ ਦੀ ਹੈ। ਇਸ ਤੋਂ ਇਲਾਵਾ ਜਿਨ•ਾਂ ਮੁਲਾਜ਼ਮਾਂ ਦਾ ਪਹਿਲਾ ਇਛੁੱਕ ਵਾਧਾ ਅੰਤਰਾਲ ਦੇ ਸਮੇਂ ਵਿੱਚ ਸ਼ੁਰੂ ਹੋਣਾ ਸੀ, ਉਹ ਸਾਰੇ 30 ਸਤੰਬਰ, 2020 ਨੂੰ ਸੇਵਾ ਮੁਕਤ ਹੋਣਗੇ।