ਮੋਗਾ – 26 ਅਤੇ 29 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਵਿਖੇ ਮੈਗਾ ਰੋਜ਼ਗਾਰ ਮੇਲੇ ਹੋਣਗੇ ਆਯੋਜਿਤ
-ਮਿਸ਼ਨ ਫਤਹਿ ਤਹਿਤ ਕਰੋਨਾ ਫੈਲਣ ਤੋਂ ਰੋਕਣ ਦੀਆਂ ਸਾਵਧਾਨੀਆਂ ਨੂੰ ਅਪਣਾਇਆ ਜਾਵੇਗਾ-ਡਿਪਟੀ ਕਮਿਸ਼ਨਰ
-28 ਸਤੰਬਰ ਨੂੰ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਵੀ ਵਰਚੁਅਲੀ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਡਾ.ਸਵਰਨਜੀਤ ਸਿੰਘ
ਮੋਗਾ 24 ਸਤੰਬਰ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਵੱਧ ਤੋ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ ਉੱਪਰ ਖੜ੍ਹਾ ਕਰਨ ਦੇ ਮਕਸਦ ਨਾਲ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। 26 ਅਤੇ 29 ਸਤੰਬਰ, 2020 ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਕੋਵਿਡ-19 ਦੇ ਸੰਕਰਮਣ ਨੂੰ ਫੈਲਣ ਤੋ ਰੋਕਣ ਦੀਆਂ ਹਦਾਇਤਾਂ ਨੂੰ ਅਪਨਾ ਕੇ ਇਹ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰ਼ਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਹ ਮੇਲੇ ਪੰਜਾਬ ਸਰਕਾਰ ਵੱਲੋਂ ਕੋਵਿਡ-19 ਨਾਲ ਸਬੰਧਿਤ ਹਦਾਇਤਾਂ ਮੁਤਾਬਿਕ ਲਗਾਏ ਜਾ ਰਹੇ ਹਨ, ਜਿਸ ਵਿੱਚ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਇਸ ਮੇਲੇ ਵਿੱਚ ਕਈ ਕੰਪਨੀਆਂ ਵੱਲੋਂ ਆਨਲਾਈਨ ਇੰਟਰਵਿਊ ਰਾਹੀਂ ਵੀ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ 26 ਅਤੇ 29 ਸਤੰਬਰ ਤੋ ਇਲਾਵਾ 28 ਸਤੰਬਰ 2020 ਨੂੰ ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਮੋਗਾ ਵਿੱਖੇ ਕੰਪਨੀਆਂ ਵੱਲੋਂ ਆਨਲਾਈਨ ਇੰਟਰਵਿਊ ਰਾਹੀਂ ਵੀ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ। ਵਰਚੁਅਲੀ (ਆਨ-ਲਾਈਨ) ਇੰਟਰਵਿਊ ਦੇਣ ਦੇ ਚਾਹਵਾਨ ਨੌਜਵਾਨ ਲਿੰਕ http://forms.gle/
ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸੱਕਿਲ ਡਿਵੈਲਪਮੈਟ ਅਤੇ ਟ੍ਰੇਨਿੰਗ ਅਫਸਰ ਮੋਗਾ ਸ਼੍ਰੀਮਤੀ ਪਰਮਿੰਦਰ ਕੋਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਮੇਲੇ ਵਿੱਚ ਹਰ ਤਰ੍ਹਾਂ ਦੀ ਯੋਗਤਾ ਵਾਲਾ ਨੌਜਵਾਨ ਭਾਗ ਲੈ ਸਕਦਾ ਹੈ ਅਤੇ ਵੱਖ-ਵੱਖ ਕੰਪਨੀਆਂ ਨੂੰ ਇੰਟਰਵਿਊ ਦੇ ਕੇ ਰੋਜ਼ਗਾਰ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਜਿਲ੍ਹਾ ਮੋਗਾ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।