25 ਨੂੰ ਪੰਜਾਬ ਬੰਦ -ਕੈਪਟਨ ਨੇ ਕਿਹਾ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਹੋਵੇਗੀ -ਬੀਬਾ ਹਰਸਿਮਰਤ ਕੌਰ ਬਾਦਲ ਪਹੁੰਚੀ ਪੰਜਾਬ – ਸ਼੍ਰੋਮਣੀ ਕਮੇਟੀ ਨੇ ਵੀ ਦਫਤਰ ਬੰਦ ਕੀਤੇ – ਲੰਬੀ ਵਿਖੇ ਪ੍ਰਦਰਸ਼ਨ ਅਤੇ ਧਰਨੇ ਦੀ ਅਗਵਾਈ ਕਰਨਗੇ ਸੁਖਬੀਰ ਸਿੰਘ ਬਾਦਲ – ਬੱਸਾਂ ਵੀ ਨਹੀਂ ਚੱਲਣਗੀਆਂ

ਨਿਊਜ਼ ਪੰਜਾਬ
ਬਠਿੰਡਾ / ਚੰਡੀਗੜ੍ਹ / ਅਮ੍ਰਿਤਸਰ , 24 ਸਤੰਬਰ – ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਲਈ ਸੰਘਰਸ਼ ਕਰੇਗਾ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੇਤੀ ਬਿੱਲਾਂ ਵਿਰੁੱਧ ਭਲਕ ਦੇ ਬੰਦ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਬਿੱਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ ਪਰ ਬੰਦ ਦੌਰਾਨ ਅਮਨ-ਕਾਨੂੰਨ ਵਿੱਚ ਵਿਘਨ ਨਹੀਂ ਪੈਣਾ ਚਾਹੀਦਾ।

ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਪੱਧਰ ਤੋਂ ਉਤੇ ਉੱਠ ਕੇ ਕਿਸਾਨਾਂ ਦੇ ਹੱਕ ਵਿਚ ਇੱਟ ਨਾਲ ਇੱਟ ਖੜਕਾ ਦੇਣ ।ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਭਾਈਚਾਰਾ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਸਕਦਾ ਹੈ ਤਾਂ ਉਹ ਆਪਣੇ ਹੱਕ ਲਈ ਕੁਝ ਵੀ ਕਰ ਸਕਦਾ ਹੈ। ਆਪਣੇ ‘ਤੇ ਲਗਾਏ ਗਏ ਦੋਸ਼ਾਂ ਦੀ ਜਾਣਕਾਰੀ ਦਿੰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਖੇਤੀਬਾੜੀ ਬਿੱਲ ਬਾਰੇ ਤਿੰਨ ਮਹੀਨੇ ਪਹਿਲਾਂ ਪਤਾ ਲੱਗਿਆ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਆਪਣਾ ਵਿਰੋਧ ਜ਼ਾਹਰ ਕੀਤਾ ਸੀ ਅਤੇ ਆਪਣੇ ਮੰਤਰਾਲੇ ਦੀ ਡਾਇਰੀ ‘ਤੇ ਵਿਰੋਧ ਜਤਾਇਆ ਸੀ। ਉਸਨੇ ਕਦੇ ਇਨ੍ਹਾਂ ਬਿੱਲਾਂ ਦੀ ਵਕਾਲਤ ਨਹੀਂ ਕੀਤੀ। ਵਿਰੋਧੀ ਪਾਰਟੀਆਂ ਗਲਤ ਪ੍ਰਚਾਰ ਕਰ ਰਹੀਆਂ ਹਨ।

ਚੰਡੀਗੜ੍ਹ ਤੋਂ ਪ੍ਰਾਪਤ ਖਬਰ ਅਨੁਸਾਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੇਤੀ ਬਿੱਲਾਂ ਵਿਰੁੱਧ ਭਲਕ ਦੇ ਬੰਦ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਬਿੱਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ ਪਰ ਬੰਦ ਦੌਰਾਨ ਅਮਨ-ਕਾਨੂੰਨ ਵਿੱਚ ਵਿਘਨ ਨਹੀਂ ਪੈਣਾ ਚਾਹੀਦਾ।
ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਬੰਦ ਦੌਰਾਨ ਖਾਸ ਕਰਕੇ ਕੋਵਿਡ ਦੇ ਸੰਕਟ ਮੌਕੇ ਪੰਜਾਬ ਦੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਮੁੱਖ ਮੰਤਰੀ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਗੱਲ ਦਾ ਪੂਰਾ ਖਿਆਲ ਰੱਖਣ ਕਿ ਉਨ੍ਹਾਂ ਦੇ ਸੰਘਰਸ਼ ਦੌਰਾਨ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਨੂੰ ਕਿਸੇ ਤਰ੍ਹਾਂ ਦਾ ਖਤਰਾ ਪੈਦਾ ਨਾ ਹੋਵੇ।

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ.ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਐਲਾਨ ਕੀਤਾ ਕਿ ਅੱਸੀ ਕਿਸਾਨਾਂ ਦੀ ਹਮਾਇਤ ਕਰ ਰਹੇ ਹਾਂ ਅਤੇ ਕਲ ਸ਼੍ਰੋਮਣੀ ਕਮੇਟੀ ਦੇ ਦਫਤਰ ਬੰਦ ਰੱਖੇ ਜਾਣਗੇ |

ਪੈਪਸੂ ਕਲ ਪੰਜਾਬ ਬੰਦ ਕਾਰਨ ਬੱਸਾਂ ਨਹੀਂ ਚਲਾਵੇਗਾ