ਪੰਜਾਬ ਬੰਦ ਦੌਰਾਨ ਇੰਟਰਨੈਟ ਸੇਵਾ ਅਤੇ ਮੋਬਾਈਲ ਫੋਨ ਚਲਦੇ ਰਹਿਣਗੇ – ਸਰਕਾਰ ਨੇ ਕੀਤਾ ਸਪਸ਼ਟ

ਨਿਊਜ਼ ਪੰਜਾਬ
ਚੰਡੀਗੜ੍ਹ , 25 ਸਤੰਬਰ – ਪੰਜਾਬ ਵਿੱਚ ਖੇਤੀਬਾੜੀ ਬਿਲਾਂ ਦੇ ਵਿਰੋਧ ਵਿੱਚ ਕਿਸਾਨ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਪੰਜਾਬ ਬੰਦ ਅਤੇ ਰੇਲ ਰੋਕੋ ਅੰਦੋਲਨ ਦੌਰਾਨ ਸੋਸ਼ਲ ਮੀਡੀਆ ਤੇ ਕਲ ਤੋਂ ਹੀ ਵਾਇਰਲ ਹੋ ਰਹੀ ਖਬਰ ਜਿਸ ਵਿੱਚ ਅੰਦੋਲਨ ਦੌਰਾਨ ਪੰਜਾਬ ਵਿੱਚ ਇੰਟਰਨੈਟ ਸੇਵਾਵਾਂ ਬੰਦ ਰਹਿਣ ਬਾਰੇ ਦਾਹਵਾ ਕੀਤਾ ਜਾ ਰਿਹਾ ਹੈ । ਇਹ ਖ਼ਬਰ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਸਥਿਤੀ ਬਾਰੇ ਸਪਸ਼ਟੀਕਰਨ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇੰਟਰਨੈੱਟ ਬੰਦ ਹੋਣ ਦੀਆਂ ਖ਼ਬਰਾਂ ਜੋ ਸਮਾਜਿਕ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਸਰਾਸਰ ਝੂਠੀਆਂ ਹਨ , ਸਰਕਾਰ ਵਲੋਂ ਇੰਟਰਨੈਟ ਸਰਵਿਸ ਬੰਦ ਹੋਣ ਬਾਰੇ ਕੋਈ ਆਦੇਸ਼ ਜਾਰੀ ਨਹੀਂ ਕੀਤੇ ਗਏ । ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕਿਹਾ ਕਿ ਪੰਜਾਬ ਵਿਚ ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ ਚੱਲ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਜਿਹੀਆਂ ਅਫਵਾਹਾਂ’ ਤੇ ਭਰੋਸਾ ਨਾ ਕੀਤਾ ਜਾਵੇ I