ਸ਼੍ਰੋਮਣੀ ਅਕਾਲੀ ਦਲ (ਬਾਦਲ ) ਨੇ ਭਾਜਪਾ ਨਾਲੋਂ ਆਪਣੀ ਸਾਂਝ ਤੋੜ ਲਈ

ਨਿਊਜ਼ ਪੰਜਾਬ
ਚੰਡੀਗੜ੍ਹ, 26 ਸਤੰਬਰ – ਸ਼੍ਰੋਮਣੀ ਅਕਾਲੀ ਦਲ (ਬਾਦਲ ) ਨੇ ਭਾਜਪਾ ਨਾਲੋਂ ਆਪਣੀ ਸਾਂਝ ਤੋੜ ਲਈ ਹੈ I ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ  ਇੱਹ  ਐਲਾਨ ਅੱਜ ਇੱਕ ਮੀਟਿੰਗ ਉਪਰੰਤ ਕੀਤਾ I ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਪੰਜਾਬ ਅਤੇ ਪੰਜਾਬੀ ਪ੍ਰਤੀ ਨੀਤੀਆਂ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦਾ ਹਿੱਸਾ ਨਹੀਂ ਰਹਿ ਸਕਦਾ। ਇਸ ਤੋਂ ਪਹਿਲਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਮੰਤਰੀ ਮੰਡਲ ਤੋਂ ਅਸਤੀਫਾ ਦੇ ਚੁੱਕੀ ਹੈ I

ਹਾਲ ਹੀ ਵਿੱਚ ਪਾਸ ਹੋਏ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਦੀਆਂ ਮੁਸ਼ਕਿਲਾਂ ਘਟਦੀਆਂ ਪ੍ਰਤੀਤ ਨਹੀਂ ਹੁੰਦੀਆਂ। ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਦਿਆਂ ਅਕਾਲੀ ਦਲ ਨੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਖੇਤੀਬਾੜੀ ਬਿੱਲਾਂ , ਪੰਜਾਬੀ ਅਤੇ ਸਿੱਖ ਮਸਲਿਆਂ ਪ੍ਰਤੀ ਸਰਕਾਰ ਦੀ ਅਸੰਵੇਦਨਸ਼ੀਲਤਾ ਵੱਖ ਹੋਣ ਦਾ ਕਾਰਨ ਬਣਿਆ ਹੈ I 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਅਸੀਂ ਐਨਡੀਏ ਦਾ ਹਿੱਸਾ ਨਹੀਂ ਹੋ ਸਕਦੇ ਜੋ ਇਹ ਆਰਡੀਨੈਂਸ ਲੈ ਕੇ ਆਏ ਹਨ। ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਇਸ ਦਾ ਹਿੱਸਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਪਾਰਟੀ ਨੇ  ਭਾਜਪਾ ਦੀ ਅਗਵਾਈ ਵਾਲੀ ਐਨਡੀਏ ਗੱਠਜੋੜ ਤੋਂ ਵੱਖ ਹੋਣ ਦਾ ਫੈਸਲਾ ਲਿਆ ਹੈ, ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਦੇ ਨਿਸ਼ਚਤ ਮੰਡੀਕਰਨ ਦੀ ਰਾਖੀ ਲਈ ਕਾਨੂੰਨੀ ਗਰੰਟੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।