ਪੰਜਾਬ ਦੇ ਯੂਥ ਕਾਂਗਰਸੀਆਂ ਵਲੋਂ ਦਿੱਲੀ ਵਿੱਚ ਰੌਸ ਮੁਜ਼ਾਹਰਾ – ਟਰੈਕਟਰ ਨੂੰ ਅੱਗ ਲਾਈ – ਪੁਲਿਸ ਨੇ 5 ਨੌਜਵਾਨ ਕੀਤੇ ਗ੍ਰਿਫਤਾਰ

ਨਿਊਜ਼ ਪੰਜਾਬ
ਨਵੀ ਦਿੱਲੀ , 28 ਸਤੰਬਰ – ਯੂਥ ਕਾਂਗਰਸ ਵਲੋਂ ਅੱਜ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਰੋਸ ਮੁਜਾਹਰਾ ਕੀਤਾ ਹੈ , ਦਿੱਲੀ ਪੁਲਿਸ ਨੇ ਇੰਡੀਆ ਗੇਟ ਨੇੜੇ ਪ੍ਰਦਰਸ਼ਨਾਂ ਅਤੇ ਟਰੈਕਟਰਾਂ ਨੂੰ ਸਾੜਨ ਦੇ ਮਾਮਲੇ ਵਿਚ ਪੰਜਾਬ ਦੇ ਪੰਜ ਵਸਨੀਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਖੇਤੀਬਾੜੀ ਕਾਨੂੰਨ ਨੂੰ ਲੈ ਕੇ ਸਾਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇੰਡੀਆ ਗੇਟ ਨੇੜੇ ਅਣਪਛਾਤੇ ਲੋਕਾਂ ਨੇ ਇਕ ਟਰੈਕਟਰ ਨੂੰ ਅੱਗ ਲਾ ਦਿੱਤੀ ਸੀ । ਨਵੀਂ ਦਿੱਲੀ ਦੇ ਡੀਸੀਪੀ ਨੇ ਕਿਹਾ, ‘ਤਕਰੀਬਨ 15-20 ਲੋਕ ਇੱਥੇ ਇਕੱਠੇ ਹੋਏ ਅਤੇ ਟਰੈਕਟਰ ਨੂੰ ਅੱਗ ਲਾ ਦਿੱਤੀ। ਅੱਗ ‘ਤੇ ਕਾਬੂ ਪਾਇਆ ਗਿਆ ਹੈ ਅਤੇ ਟਰੈਕਟਰ ਵੀ ਹਟਾ ਦਿੱਤਾ ਗਿਆ ਹੈ। ਸ਼ਾਮਲ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ‘
ਨਵੇਂ ਖੇਤੀ ਸੁਧਾਰ ਕਾਨੂੰਨ ਵਿਰੁੱਧ ਅੱਜ ਯੂਥ ਕਾਂਗਰਸ ਵਲੋਂ ਨਵੀਂ ਦਿੱਲੀ ਵਿਖੇ ਪਹੁੰਚ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਯੂਥ ਕਾਂਗਰਸੀਆਂ ਨੇ ਕੇਂਦਰ ਸਰਕਾਰ ਦਾ ਪਿੱਟ-ਸਿਆਪਾ ਕਰਦੇ ਹੋਏ ਦਿੱਲੀ ਵਿਖੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਟਰੈਕਟਰਾਂ ਨੂੰ ਅੱਗ ਲਾ ਕੇ ਆਪਣਾ ਵਿਰੋਧ ਜਤਾਇਆ। ਆਗੂਆਂ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਾ ਲਏ ਜਾਣ ‘ਤੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰਹੇਗਾ।