ਝੋਨੇ ਦੀ ਪਰਾਲੀ ਸਾੜਣ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਖਤਰੇ ਨੂੰ ਵੇਖਦਿਆਂ ਉਤਰੀ ਰਾਜਾਂ ਦੇ ਮੰਤਰੀਆਂ ਨਾਲ ਹੋਵੇਗੀ ਕੇਂਦਰੀ ਮੰਤਰੀ ਦੀ ਮੀਟਿੰਗ

ਨਿਊਜ਼ ਪੰਜਾਬ
ਨਵੀ ਦਿੱਲੀ , 29 ਸਤੰਬਰ -ਉਤਰੀ ਰਾਜਾਂ ਵਿੱਚ ਝੋਨੇ ਦੀ ਪਰਾਲੀ ਸਾੜਣ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਖਤਰੇ ਨੂੰ ਵੇਖਦਿਆਂ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਮੌਸਮ ਪਰਿਵਰਤਨ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਨੇ 1 ਅਕਤੂਬਰ ਨੂੰ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵਾਤਾਵਰਣ ਮੰਤਰੀਆਂ ਨਾਲ ਮੀਟਿੰਗ ਕਰਨਗੇ I

ਮੰਤਰੀ ਨੇ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਸ ਸਾਲ ਦਿੱਲੀ ਅਤੇ ਗੁਆਂਢੀ ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵਾਤਾਵਰਣ ਮੰਤਰੀਆਂ ਨਾਲ 1 ਅਕਤੂਬਰ ਨੂੰ ਮੀਟਿੰਗ ਹੋਵੇਗੀ।
ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਕੋਈ ਜਾਦੂ ਦੀ ਬੁਲੇਟ ਨਹੀਂ; ਕੇਂਦਰ, ਰਾਜਾਂ ਦੀ ਸਰਕਾਰ ਅਤੇ ਨਾਗਰਿਕਾਂ ਨੂੰ ਇਸ ਲੜਾਈ ਖ਼ਿਲਾਫ਼ ਆਪਸ ਵਿਚ ਮਿਲ ਕੇ ਕੰਮ ਕਰਨ ਦੀ ਲੋੜ ਹੈ , ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਦਿੱਲੀ ਅੰਦਰ ਹਵਾ ਪ੍ਰਦੂਸ਼ਣ ਦੀ ਸਮੱਸਿਆ ਮਨੁੱਖੀ ਸਾਧਨਾ ਕਾਰਨ ਪੈਦਾ ਹੁੰਦੀ ਹੈ | ਮੰਤ੍ਰੀ ਨੇ ਕਿਹਾ ਕਿ ਕੇਂਦਰ, ਰਾਜ ਸਰਕਾਰ ਅਤੇ ਨਾਗਰਿਕਾਂ ਨੂੰ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ ਅਤੇ ਇਹ ਇਕ ਸਾਂਝੀ ਜ਼ਿੰਮੇਵਾਰੀ ਹੈ।

==== ਕੇਂਦਰੀ ਮੰਤਰੀ ਵਲੋਂ ਟਵੀਟ ਕੀਤਾ ਸੁਨੇਹਾ 

Image
@PrakashJavdekar

वायु प्रदूषण की रोकथाम के लिए उठाये गए कदमो की समीक्षा, आगे की कार्यवाही में गति और समन्वय एवं पराली जलाने से होने वाले प्रदूषण से निपटने और अन्य सम्भंदित विषयो को लेकर पांच राज्यों (दिल्ली, राजस्थान, हरियाणा, यूपी और पंजाब)के साथ मंत्री स्तर की बैठक 1 अक्टूबर को होगी।