ਅਕਾਲੀਆਂ ਦਾ ਚੰਡੀਗੜ੍ਹ ਵੱਲ ਜ਼ੋਰਦਾਰ ਕੂਚ – ਪੰਜਾਬ ਦੇ 3 ਪਵਿੱਤਰ ਸ਼ਹਿਰਾਂ ਤੋਂ ਚੱਲ ਪਏ ਵੱਡੇ ਕਾਫਲੇ

 

 

ਨਿਊਜ਼ ਪੰਜਾਬ
ਅਮ੍ਰਿਤਸਰ , 1 ਅਕਤੂਬਰ -ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਵਿੱਚਲੇ 3 ਤਖਤ ਸਾਹਿਬਾਨ ਤੋਂ ਚੰਡੀਗੜ੍ਹ ਨੂੰ ਕੂਚ ਕਰਨਾ ਆਰੰਭ ਦਿੱਤਾ ਹੈ I ਅਕਾਲੀ ਦਲ ਅੱਜ ਲੱਖਾਂ ਦੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚਣਾ ਚਹੁੰਦਾ ਹੈ I ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ
( ਬਾਦਲ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋ ਚੰਡੀਗੜ੍ਹ ਲਈ ਭਾਰੀ ਕਾਫ਼ਲੇ ਨਾਲ ਰਵਾਨਾ ਹੋਏ ਚੁਕੇ ਹਨ ।
ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇਹ ਕਿਸਾਨ ਮਾਰਚ ਦੁਪਹਿਰ ਤੱਕ ਚੰਡੀਗੜ੍ਹ ਪਹੁੰਚੇਗਾ। ਚੰਡੀਗੜ੍ਹ ਪਹੁੰਚਣ ‘ਤੇ ਰਾਜਪਾਲ ਨੂੰ ਮਿਲਣਗੇ ਅਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਾਸ਼ਟਰਪਤੀ ਨੂੰ ਸੰਬੋਧਿਤ ਮੈਮੋਰੰਡਮ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੌਂਪਣਗੇ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਕਰਦਿਆਂ ਕਿਸਾਨ ਮਾਰਚ ਆਰੰਭ ਕੀਤਾ। ਉਨ੍ਹਾਂ ਦੀ ਅਗਵਾਈ ਹੇਠ ਕਿਸਾਨੀ ਮਾਰਚ ਅੱਗੇ ਵਧ ਰਿਹਾ ਹੈ। ਦੂਜਾ ਮਾਰਚ ਦੀ ਸ਼ੁਰੂਆਤ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਈ । ਤੀਸਰੇ ਕੂਚ ਦੀ ਅਗਵਾਈ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤਖ਼ਤ ਸ਼੍ਰੀ ਕੇਸ ਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਅਰਦਾਸ ਕਰ ਕੇ ਆਰੰਭ ਕਰ ਚੁੱਕੇ ਹਨ , ਜੋ ਕਿ ਰੋਪੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਮੋਰਚੇ ਨਾਲ ਦੁਪਹਿਰ 1 ਵਜੇ ਮੁਲਾਕਾਤ ਇਕੱਠੇ ਹੋ ਜਾਣਗੇ । ਇਸ ਤੋਂ ਬਾਅਦ ਤਿੰਨੋਂ ਮਾਰਚ ਚੰਡੀਗੜ੍ਹ ਲਈ ਰਵਾਨਾ ਹੋਣਗੇ I