ਪੰਜਾਬ ਵਿੱਚ ਐਤਵਾਰ ਅਤੇ ਰਾਤ ਦਾ ਕਰਫਿਊ ਖ਼ਤਮ
ਨਿਊਜ਼ ਪੰਜਾਬ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚੋ ਹਫਤਾਵਾਰੀ ਅਤੇ ਰੋਜ਼ਾਨਾ ਰਾਤ ਦਾ ਕਰਫਿਊ ਖ਼ਤਮ ਕਰਨ ਦਾ ਐਲਾਨ ਕੀਤਾ ਹੈ, ਕੋਰੋਨਾ ਦੇ ਚੱਲਦਿਆਂ ਲਗਾਏ ਗਏ ਐਤਵਾਰ ਦੇ ਕਰਫ਼ਿਊ ਨੂੰ ਹੁਣ ਹਟਾ ਦਿੱਤਾ ਗਿਆ ਹੈ। ਸਰਕਾਰ ਵਲੋਂ ਐਤਵਾਰ ਨੂੰ ਸਵੇਰੇ 9ਵਜੇਂ ਤੋਂ ਲੈ ਕੇ ਸ਼ਾਮ ਪੰਜ ਵਜੇ ਤੱਕ ਕਰਫਿਊ ਲਾਗੂ ਕੀਤਾ ਗਿਆ ਸੀ, ਜਿਸ ਨੂੰ ਅੱਜ ਹਟਾ ਦਿੱਤਾ ਗਿਆ ਹੈ। ਇਸ ਦੇ ਇਲਾਵਾ ਸੂਬੇ ‘ਚ ਰਾਤ ਦਾ ਕਰਫਿਊ ਵੀ ਖ਼ਤਮ ਕਰ ਦਿੱਤਾ ਗਿਆ ਹੈ।