ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਰਹੱਦੀ ਪਿੰਡਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ
ਅਜਨਾਲਾ, 8 ਅਕਤੂਬਰ (ਨਿਊਜ਼ ਪੰਜਾਬ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰ ਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਰਾਏ ਗਏ ਸਮਾਗਮ ਦੌਰਾਨ ਸਰਹੱਦੀ ਪਿੰਡਾਂ ਸਾਰੰਗਦੇਵ, ਖਾਨਵਾਲ ਅਤੇ ਛੰਨਾ ਸਾਰੰਗਦੇਵ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਹਲਕੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ। ਇਸ ਮੌਕੇ ਬੀ. ਡੀ. ਪੀ. ਓ. ਮਨਮੋਹਨ ਸਿੰਘ ਰੰਧਾਵਾ, ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਮਨਪ੍ਰੀਤ ਸਿੰਘ ਸਾਰੰਗਦੇਵ ਅਤੇ ਹੋਰ ਹਾਜ਼ਰ ਸਨ।