ਹਾਥਰਸ ਕਾਂਡ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵਲੋਂ ਰੋਸ ਪ੍ਰਦਰਸ਼ਨ
ਬੁਢਲਾਡਾ, 8 ਅਕਤੂਬਰ (ਨਿਊਜ਼ ਪੰਜਾਬ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਹਾਥਰਸ ਸਮੂਹਿਕ ਜਬਰ ਜਨਾਹ ਅਤੇ ਕਤਲ ਕਾਂਡ ਦੇ ਵਿਰੋਧ ‘ਚ ਦਿੱਤੇ ਰਾਜ ਵਿਆਪੀ ਹੜਤਾਲ ਤੇ ਰੋਸ ਮੁਜ਼ਾਹਰੇ ਕਰਨ ਦੇ ਸੱਦੇ ਤਹਿਤ ਅੱਜ ਇੱਥੇ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਨੂਰੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਮਾਰਚ ਕਰਦਿਆਂ ਫੁਹਾਰਾ ਚੌਕ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਜਿੱਥੇ ਕੇਂਦਰ ‘ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਆਉਣ ਨਾਲ ਦੇਸ਼ ਭਰ ‘ਚ ਘੱਟ ਗਿਣਤੀਆਂ ਅਤੇ ਗ਼ਰੀਬ ਮਜ਼ਦੂਰਾਂ ‘ਤੇ ਜ਼ੁਲਮ ਵਧੇ ਸਨ, ਉੱਥੇ ਯੂ. ਪੀ. ਚ ਯੋਗੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਸੇ ਘਟੀਆ ਨੀਤੀ ਨੂੰ ਇੱਥੇ ਵੀ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਯੂ. ਪੀ. ਸਮੇਤ ਸਮੁੱਚੇ ਦੇਸ਼ ਅੰਦਰ ਵਾਲਮੀਕੀ ਤੇ ਦਲਿਤ ਭਾਈਚਾਰੇ ਦੀਆਂ ਔਰਤਾਂ ਦੀ ਸੁਰੱਖਿਆ ਤੇ ਸਨਮਾਨ ਯਕੀਨੀ ਬਣਾਉਣ ਦੀ ਮੰਗ ਕੀਤੀ।