ਪੁਲਿਸ ਨੇ ਗ੍ਰਿਫ਼ਤਾਰ ਕੀਤੇ ‘ਆਪ’ ਵਿਧਾਇਕਾਂ ਨੂੰ ਕੀਤਾ ਰਿਹਾਅ
ਖਰੜ, 8 ਅਕਤੂਬਰ (ਨਿਊਜ਼ ਪੰਜਾਬ)- ਵਜ਼ੀਫ਼ਾ ਘੋਟਾਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਫਾਰਮ ਦਾ ਘਿਰਾਓ ਕਰਨ ਗਏ ਵਿਰੋਧੀ ਧਿਰ ਨੇਤਾ ਅਤੇ ਆਮ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੂੰ ਸਮੇਤ 9 ਵਿਧਾਇਕਾਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦੱਸ ਦਈਏ ਕਿ ਪੁਲਿਸ ਨੇ ਇਨ੍ਹਾਂ ਵਿਧਾਇਕਾਂ ਨੂੰ ਖਰੜ ਦੇ ਸਿਵਲ ਰੈਸਟ ਹਾਊਸ ‘ਚ ਰੱਖਿਆ ਸੀ।