ਤੇਜ਼ ਰਫ਼ਤਾਰ ਟਰੱਕ ਦੀ ਲਪੇਟ ‘ਚ ਆਉਣ ਕਾਰਨ ਵਿਅਕਤੀ ਦੀ ਮੌਤ
ਛੇਹਰਟਾ, 8 ਅਕਤੂਬਰ (ਨਿਊਜ਼ ਪੰਜਾਬ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕੇ ਮੇਨ ਜੀ. ਟੀ. ਰੋਡ ਛੇਹਰਟਾ ਦੇ ਇਕ ਟਾਵਰ ਸਾਹਮਣੇ ਅੱਜ ਇਕ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਬੁਰੀ ਤਰ੍ਹਾਂ ਨਾਲ ਕੁਚਲ ਦਿੱਤਾ। ਹਾਦਸੇ ‘ਚ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਟਰੱਕ ਚਾਲਕ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਛੇਹਰਟਾ ਦੀ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਗੋਬਿੰਦ ਲਾਲ (63) ਵਾਸੀ ਗਲੀ ਨੰਬਰ 8 ਆਜ਼ਾਦ ਨਗਰ ਛੇਹਰਟਾ ਵਜੋਂ ਹੋਈ ਹੈ।