ਲੁਧਿਆਣਾ ‘ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 102 ਨਵੇਂ ਮਾਮਲੇ ਆਏ ਸਾਹਮਣੇ
ਲੁਧਿਆਣਾ, 8 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 2 ਮ੍ਰਿਤਕ ਮਰੀਜ਼ ਲੁਧਿਆਣਾ ਨਾਲ, ਜਦਕਿ 1 ਜ਼ਿਲ੍ਹਾ ਫ਼ਾਜ਼ਿਲਕਾ ਤੋਂ ਇਲਾਵਾ 3 ਮ੍ਰਿਤਕ ਮਰੀਜ਼ ਜੰਮੂ-ਕਸ਼ਮੀਰ ਨਾਲ ਸਬੰਧ ਰੱਖਦੇ ਸਨ। ਉੱਥੇ ਹੀ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਦੇ 104 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 89 ਮਰੀਜ਼ ਲੁਧਿਆਣਾ ਨਾਲ, ਜਦਕਿ 15 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।