ਧੰਨ ਗੁਰੂ ਕਾ ਸਿੱਖ ਭਾਈ ਤਾਰੂ – – – ਵਿਸਥਾਰ ਗਿਆਨੀ ਪਿੰਦਰਪਾਲ ਸਿੰਘ ਦੀ ਜ਼ੁਬਾਨੀ –/– ਸ਼੍ਰੀ ਹਰਿਮੰਦਰ ਸਾਹਿਬ ਤੋਂ ਹੁਕਮਨਾਮਾ ਸਰਵਣ ਕਰੋ – ਅਕਤੂਬਰ 9, 2020

ਧੰਨ ਗੁਰੂ ਕਾ ਸਿੱਖ ਭਾਈ ਤਾਰੂ – – – ਵਿਸਥਾਰ ਗਿਆਨੀ ਪਿੰਦਰਪਾਲ ਸਿੰਘ ਦੀ ਜ਼ੁਬਾਨੀ  – ਅਕਤੂਬਰ 9, 2020

 

========

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ

========

Amrit wele da Hukamnama,
Shri Harmandar sahib amritsar sahib ji,
Ang-735,09-October-2020
ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ {ਪੰਨਾ 735}

ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

सूही महला ४ घरु ७    ੴ सतिगुर प्रसादि ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥१॥ मै हरि हरि नामु धर सोई ॥ जिउ भावै तिउ राखु मेरे साहिब मै तुझ बिनु अवरु न कोई ॥१॥ रहाउ ॥ मै ताणु दीबाणु तूहै मेरे सुआमी मै तुधु आगै अरदासि ॥ मै होरु थाउ नाही जिसु पहि करउ बेनंती मेरा दुखु सुखु तुझ ही पासि ॥२॥ विचे धरती विचे पाणी विचि कासट अगनि धरीजै ॥ बकरी सिंघु इकतै थाइ राखे मन हरि जपि भ्रमु भउ दूरि कीजै ॥३॥ हरि की वडिआई देखहु संतहु हरि निमाणिआ माणु देवाए ॥ जिउ धरती चरण तले ते ऊपरि आवै तिउ नानक साध जना जगतु आणि सभु पैरी पाए ॥४॥१॥१२॥ {पन्ना 735}

अर्थ: हे हरी! मेरे वास्ते तेरा वह नाम ही सहारा है। हे मेरे मालिक! जैसे तुझे अच्छा लगे वैसे मेरी रक्षा कर तेरे बिना मेरा और कोई (सहारा) नहीं है।1। रहाउ।
हे सबसे ऊँचे भगवान! तू सबका मालिक है, तू सारे गुणों का खजाना है, तू सबको पालने वाला है। मैं तेरे कौन-कौन से गुण बता के तेरी सिफत-सालाह कर सकता हूँ? मैं तेरी महिमा बयान नहीं कर सकता।1।
हे मेरे मालिक! तू ही मेरे वास्ते बल है, तू ही मेरे वास्ते आसरा है। मैं तेरे आगे ही आरजू कर सकता हूँ। मेरे लिए कोई और ऐसी जगह नहीं, जिसके पास मैं विनती कर सकूँ। मैं अपना हरेक सुख हरेक दुख तेरे सामने ही रख सकता हूँ।2।
हे मेरे मन! देख, (पानी के) बीच में ही धरती है, (धरती के) बीच में ही पानी है, लकड़ी में आग रखी हुई है, (मालिक प्रभू ने, मानो) शेर और बकरी एक ही जगह रखे हुए हैं। हे मन! (तू डरता क्यों है? ऐसी शक्ति वाले) परमात्मा का नाम जप के तू अपना हरेक डर-भ्रम दूर कर लिया कर।3।
हे संत जनो! देखो परमात्मा की बड़ी ताकत! परमात्मा उनको आदर दिलवाता है, जिनकी कोई इज्जत नहीं करता था। हे नानक! जैसे धरती (मनुष्य के) पैरों के नीचे से (मौत आने से उसके) ऊपर आ जाती है, वैसे ही परमात्मा सारे जगत को ला के साध-जनों के चरणों में डाल देता है।4।1।12।

Soohee, Fourth Mehl, Seventh House:

One Universal Creator God. By The Grace Of The True Guru:
Which, which of Your Glorious Virtues should I sing and recount, Lord? You are my Lord and Master, the treasure of excellence.
I cannot express Your Glorious Praises. You are my Lord and Master, lofty and benevolent. ||1||
The Name of the Lord, Har, Har, is my only support.
If it pleases You, please save me, O my Lord and Master; without You, I have no other at all. ||1||Pause||
You alone are my strength, and my Court, O my Lord and Master; unto You alone I pray.
There is no other place where I can offer my prayers; I can tell my pains and pleasures only to You. ||2||
Water is locked up in the earth, and fire is locked up in wood.
The sheep and the lions are kept in one place; O mortal, meditate on the Lord, and your doubts and fears shall be removed. ||3||
So behold the glorious greatness of the Lord, O Saints; the Lord blesses the dishonored with honor.
As dust rises from underfoot, O Nanak, so does the Lord make all people fall at the feet of the Holy. ||4||1||12||
ਵਾਹਿਗੁਰੂ ਜੀ ਕਾ ਖਾਲਸਾ ll
ਵਾਹਿਗੁਰੂ ਜੀ ਕੀ ਫਤਹਿ ll

========