ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ 28ਵੀਂ ਬਰਸੀ ਸ਼ਰਧਾ ਸਹਿਤ ਮਨਾਈ

ਅੰਮ੍ਰਿਤਸਰ, 9 ਅਕਤੂਬਰ (ਨਿਊਜ਼ ਪੰਜਾਬ) – ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ 28ਵੀਂ ਸਾਲਾਨਾ ਬਰਸੀ ਅੱਜ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਝੰਡੇ ਬੁੰਗੇ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋਫੈਸਰ ਬਲਜਿੰਦਰ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਭਗਵੰਤ ਸਿੰਘ ਸਿਆਲਕਾ, ਮਹਾਂਬੀਰ ਸਿੰਘ ਸੁਲਤਾਨਵਿੰਡ ਸਮੇਤ ਹੋਰ ਪੰਥਕ ਸ਼ਖਸੀਅਤਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕ ਹਾਜ਼ਰ ਸਨ। ਇੱਥੇ ਜ਼ਿਕਰਯੋਗ ਹੈ ਕਿ ਜੂਨ ਨੂੰ ਸੋਚ ਰਾਸ਼ੀ ਵਿੱਚ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਆਪਰੇਸ਼ਨ ਬਲੂ ਸਟਾਰ ਦੇ ਰੋਸ ਵਜੋਂ ਭਾਰਤੀ ਫ਼ੌਜੀ ਜਰਨੈਲ ਜਨਰਲ ਵੈਦਿਆ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਉਣ ਉਪਰੰਤ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਨੂੰ 1992 ਵਿਚ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ।