ਸ਼੍ਰੋਮਣੀ ਕਮੇਟੀ ਵੱਲੋਂ ਪਸ਼ਤਾਚਾਪ ਵਜੋਂ ਰਖਵਾਏ ਸ੍ਰੀ ਅਖੰਡ ਪਾਠ ਦਾ ਭੋਗ ਪਿਆ

ਅੰਮ੍ਰਿਤਸਰ, 9 ਅਕਤੂਬਰ (ਨਿਊਜ਼ ਪੰਜਾਬ) – 2016 ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਗਨ ਭੇਟ ਹੋਏ ਪਾਵਨ ਸਰੂਪਾਂ ਸਬੰਧੀ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤਰਿਮ ਕਮੇਟੀ ਵੱਲੋਂ ਅੱਜ ਪਸ਼ਤਾਚਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅੰਖਡ ਪਾਠ ਸਾਹਿਬ ਦੇ ਪਾਠ ਜੋ ਬੀਤੇ ਦਿਨੀਂ ਅਰੰਭੇ ਗਏ ਸਨ। ਉਨ੍ਹਾਂ ਦੇ ਅੱਜ ਭੋਗ ਪਾਏ ਜਾ ਰਹੇ ਹਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਵਜੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਮੈਂਬਰਾਂ ਵਲੋਂ ਅੱਜ ਤੀਸਰੇ ਦਿਨ ਸਾਰਾਗੜ੍ਹੀ ਸਰਾਂ ਤੋਂ ਘੰਟਾ ਘਰ ਚੌਂਕ ਤੱਕ ਝਾੜੂ ਦੀ ਸੇਵਾ ਕੀਤੀ ਜਾਵੇਗੀ।