ਭਾਈ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਵਲੋਂ ਨਿਭਾਈ ਗਈ ਧਾਰਮਿਕ ਸਜ਼ਾ
ਅੰਮ੍ਰਿਤਸਰ, 9 ਅਕਤੂਬਰ (ਨਿਊਜ਼ ਪੰਜਾਬ)- ਸਾਲ 2016 ‘ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ‘ਚ ਪਸ਼ਚਾਤਾਪ ਨਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਲਾਈ ਗਈ ਧਾਰਮਿਕ ਸਜ਼ਾ ਦੇ ਅੱਜ ਤੀਜੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਲੋਂ ਸਾਰਾਗੜ੍ਹੀ ਸਰਾਂ ਤੋਂ ਘੰਟਾ ਘਰ ਚੌਕ ਤੱਕ ਝਾੜੂ ਦੀ ਸੇਵਾ ਨਿਭਾਈ ਗਈ।