ਕਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਐਡਵਾਈਜ਼ਰੀ ਜਾਰੀ

-ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਐਂਡ ਫਲੂ ਕਾਰਨਰ ਸਥਾਪਤ ਕੀਤੇ-ਸਿਵਲ ਸਰਜਨ
-ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਜਾਰੀ
ਲੁਧਿਆਣਾ, 4 ਮਾਰਚ ( ਗੁਰਦੀਪ ਸਿੰਘ ਦੀਪ -ਨਿਊਜ਼ ਪੰਜਾਬ )-ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਦੀ ਅਗਵਾਈ ਹੇਠ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਨੋਡਲ ਅਫਸਰਾਂ, ਜਿਲ•ਾ ਐਪੀਡੀਮੋਲੋਜਿਸਟ, ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜਰ ਅਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਦਾਇਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਟੀਮਾਂ ਦਾ ਗਠਨ ਕੀਤਾ ਗਿਆ।
ਇਸ ਸੰਬੰਧੀ ਡਾ. ਬੱਗਾ ਨੇ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਐਂਡ ਫਲੂ ਕਾਰਨਰ ਸਥਾਪਤ ਕੀਤੇ ਜਾ ਚੁੱਕੇ ਹਨ। ਸਾਰੇ ਹੈਲਥ ਸੁਪਰਵਾਈਜਰਾਂ ਅਤੇ ਵਰਕਰਾਂ ਦੁਆਰਾ ਜ਼ਿਲ•ਾ ਲੁਧਿਆਣਾ ਵਿੱਚ ਪੈਂਦੇ ਸਰਕਾਰੀ ਪ੍ਰਾਇਵੇਟ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ, ਕਾਲਜਾਂ, ਸਰਕਾਰੀ ਦਫਤਰ, ਸ਼ਾਪਿੰਗ ਮਾਲ, ਪੀ.ਵੀ.ਆਰ. ਥੀਏਟਰਜ਼, ਰੇਲਵੇ ਸਟੇਸ਼ਨ, ਬੱਸ ਸਟੈਡ ਅਤੇ ਹੋਰ ਭੀੜ ਵਾਲੀਆ ਥਾਵਾਂ @ਤੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਮੂਹ ਟੀਮਾਂ ਵੱਲੋਂ ਪਵੇਲੀਅਨ ਮਾਲ, ਐਸ.ਐਸ.ਪੀ. ਵਿਜੀਲੈਂਸ ਦਫਤਰ, ਸਰਕਾਰੀ ਹਾਈ ਸਕੂਲ ਸਰਾਭਾ ਨਗਰ, ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਬੱਸ ਸਟੈਂਡ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਸ਼ਿਮਲਾਪੁਰੀ, ਮਾਸਟਰ ਤਾਰਾ ਸਿੰਘ ਪਬਲਿਕ ਸਕੂਲ ਕਾਲਜ, ਰੇਲਵੇ ਸਟੇਸ਼ਨ, ਘੰਟਾ ਘਰ, ਪੁਰਾਣੀ ਸਬਜੀ ਮੰਡੀ, ਜਲੰਧਰ ਬਾਈਪਾਸ, ਸਰਗੋਧਾ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਫੀਲਡ ਗੰਜ ਵਿਖੇ ਵਿਜ਼ਟ ਕੀਤਾ ਗਿਆ । ਸਕੂਲੀ ਬੱਚਿਆ ਅਤੇ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਬਿਮਾਰੀ ਨਾਲ ਨੱਜਿਠਣ ਲਈ ਬਿਮਾਰੀ ਦੇ ਲੱਛਣਾਂ ਅਤੇ ਬਚਾਓ ਸਬੰਧੀ ਜਾਣਕਾਰੀ ਦਿੱਤੀ ਗਈ।
ਡਾ. ਬੱਗਾ ਨੇ ਦੱਸਿਆ ਕਿ ਇਸ ਬਿਮਾਰੀ ਦਾ ਪਤਾ ਲਗਾਉਣ ਲਈ ਖਾਂਸੀ, ਬੁਖਾਰ ਅਤੇ ਨਮੁਨੀਆਂ ਦੇ ਲੱਛਣ ਹੋ ਸਕਦੇ ਹਨ। ਜਿਸ ਦੇ ਬਚਾਅ ਲਈ ਯਤਨ ਕੀਤੇ ਜਾਣੇ ਬਹੁਤ ਜ਼ਰੂਰੀ ਹਨ। ਇਸ ਲਈ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਪਿਛਲੇ 30 ਦਿਨਾਂ ਵਿੱਚ ਚੀਨ ਦਾ ਦੌਰਾ ਕੀਤਾ ਹੈ ਅਤੇ ਉਸ ਵਿੱਚ ਉਪਰੋਕਤ ਲਿਖੇ ਲੱਛਣ ਹਨ ਤਾਂ ਉਹ ਸਲਾਹ ਅਤੇ ਇਲਾਜ ਲਈ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਜਾਂ ਕਾਲ ਸੈਂਟਰ ਨੰਬਰਾਂ ਨਾਲ ਸੰਪਰਕ ਕਰ ਸਕਦਾ ਹੈ। ਸਮੇਂ-ਸਮੇਂ ‘ਤੇ ਹੱਥਾਂ ਨੂੰ ਚੰਗੀ ਤਰ•ਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਮੂੰਹ ਢੱਕ ਕੇ ਰੱਖਣਾ ਅਤੇ ਦੂਜੇ ਵਿਅਕਤੀਆਂ ਤੋਂ ਦੂਰੀ ਬਣਾਈ ਕੇ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ ਭੀੜ ਵਾਲੀਆਂ ਥਾਵਾਂ ਵਿੱਚ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਘਰੇਲੂ ਨੁਸਖਿਆਂ ਦਾ ਇਸਤੇਮਾਲ ਨਾ ਕਰੋ ਸਗੋਂ ਡਾਕਟਰੀ ਸਲਾਹ ਨਾਲ ਦਵਾਈ ਲਵੋ। ਖੰਘਦੇ ਜਾਂ ਝਿਕਦੇ ਸਮੇਂ ਮੁੰਹ ਨੂੰ ਢੱਕ ਕੇ ਰੱਖੋ।
ਡਾ. ਬੱਗਾ ਨੇ ਕਿਹਾ ਕਿ ਜੇਕਰ ਤੁਸੀਂ ਚੀਨ ਜਾਂ ਹੋਰ ਦੇਸ਼ ਜਿਥੇ ਕਰੋਨਾ ਵਾਇਰਸ ਮੌਜੂਦ ਹੈ ਦਾ ਦੌਰਾ ਕੀਤਾ ਹੈ ਤਾਂ ਉਪਰੋਕਤ ਬਿਮਾਰੀ ਦੇ ਲੱਛਣ ਹੋਣ ਤਾਂ ਨਜਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ । ਲੁਧਿਆਣਾ ਜਿਲ•ੇ ਦਾ ਹੈਲਪ ਲਾਇਨ ਨੰਬਰ 01612444193, ਡਾ.ਦਿਵਜੋਤ ਸਿੰਘ ਮੋਬਾਇਲ ਨੰਬਰ- 9041274030, ਡਾ.ਰਮੇਸ਼ ਕੁਮਾਰ ਮੋਬਾਇਲ ਨੰਬਰ-9855716180 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ•ਾ ਲੁਧਿਆਣਾ ਵਿੱਚ ਪ੍ਰਾਇਵੇਟ ਹਸਪਤਾਲਾਂ ਵੱਲੋਂ ਕਰੋਨਾ ਵਾਇਰਸ ਨੂੰ ਨਜਿੱਠਣ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਲਈ ਉਹਨਾਂ ਵੱਲੋਂ 55 ਬੈੱਡ, 38 ਵੈਂਟੀਲੇਟਰ ਆਈਸੋਲੇਸ਼ਨ ਵਾਰਡਾਂ ਵਿੱਚ ਮੌਜੂਦ ਹਨ। ਸਰਕਾਰੀ ਹਸਪਤਾਲਾਂ 45 ਬੈੱਡ ਤਿਆਰ ਕਰ ਲਏ ਗਏ ਹਨ।
ਡਾ. ਬੱਗਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਕਤ ਦੱਸੇ ਗਏ ਬਿਮਾਰੀ ਦੇ ਚਿੰਨ• ਲੱਛਣਾਂ ਦੇ ਮਰੀਜਾਂ ਦੇ ਸੰਪਰਕ ਵਿੱਚ ਨਾ ਆਇਆ ਜਾਵੇ। ਕਰੋਨਾ ਬਿਮਾਰੀ ਤੋਂ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਨਾ ਕੀਤੀ ਜਾਵੇ। ਉਹਨਾਂ ਦੇਸ਼ਾਂ ਤੋਂ ਆਏ ਯਾਤਰੀਆਂ ਤੋਂ ਚੌਕੰਨੇ ਰਿਹਾ ਜਾਵੇ। ਉਹਨਾਂ ਤੋਂ 2 ਮੀਟਰ ਦੀ ਦੂਰੀ ਰੱਖੀ ਜਾਵੇ। ਭੀੜ ਵਾਲੀਆਂ ਸਥਾਨਾਂ @ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਹੱਥ ਮਿਲਾਉਣ ਜਾਂ ਗਲੇ ਮਿਲਣ ਦੀ ਬਜਾਏ ਸਤਿ ਸ੍ਰੀ ਅਕਾਲ/ਨਮਸਤੇ ਬੁਲਾਈ ਜਾਵੇ। ਸਮੇਂ-ਸਮੇਂ ‘ਤੇ ਹੱਥਾਂ ਨੂੰ ਚੰਗੀ ਤਰ•ਾਂ ਸਾਬਣ ਨਾਲ ਧੋਣਾ ਚਾਹੀਦਾ ਹੈ।