ਇਕੱਤਰ ਕੀਤੇ ਕੁੱਲ 42171 ਕਰੋਨਾ ਸੈਂਪਲਾਂ ਵਿੱਚੋਂ 39393 ਦੀ ਰਿਪੋਰਟ ਆਈ ਨੇਗੇਟਿਵ

  • ਅੱਜ 50 ਕਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਠੀਕ ਹੋਣ ਤੇ ਕੀਤਾ ਡਿਸਚਾਰਜ
    ਮੋਗਾ 9 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 26 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਰਾਂ ਦੱਸਿਆ ਕਿ ਇਸ ਨਾਲ ਹੀ ਅੱਜ 28 ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੇ ਕਰੋਨਾ ਉੱਪਰ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਸਿਹਤ ਵਿਭਾਗ ਨੇ ਉਨ੍ਹਾਂ ਨੂੰ ਅੱਜ ਡਿਸਚਾਰਜ ਕਰ ਦਿੱਤਾ ਗਿਆ ਹੈ।  ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 251 ਹੋ ਗਈ ਹੈ ਜਿੰਨਾਂ ਵਿੱਚੋ 189 ਕੇਸਾਂ ਨੂੰ ਹੋਮ ਆਈਸੋਲੇਸਟ, 3 ਕੇਸਾਂ ਨੂੰ ਲੈਵਲ 1 ਅਤੇ 29 ਕੇਸਾਂ ਨੂੰ ਲੈਵਲ 25 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 42171 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 39393 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 362 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 465 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।