ਲੁਧਿਆਣਾ ‘ਚ ਕੋਰੋਨਾ ਕਾਰਨ 8 ਮਰੀਜ਼ਾਂ ਦੀ ਮੌਤ, 120 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ, 9 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 8 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚੋਂ 1 ਮ੍ਰਿਤਕ ਮਰੀਜ਼ ਲੁਧਿਆਣਾ ਨਾਲ, ਜਦਕਿ 1 ਜ਼ਿਲ੍ਹਾ ਰੋਪੜ, 1 ਫ਼ਿਰੋਜ਼ਪੁਰ, 1 ਫ਼ਤਹਿਗੜ੍ਹ, 1 ਮੁਕਤਸਰ ਅਤੇ 2 ਪਠਾਨਕੋਟ ਜ਼ਿਲ੍ਹਿਆਂ ਤੋਂ ਇਲਾਵਾ 1 ਮ੍ਰਿਤਕ ਮਰੀਜ਼ ਜੰਮੂ-ਕਸ਼ਮੀਰ ਨਾਲ ਸਬੰਧਿਤ ਸੀ। ਉੱਥੇ ਹੀ ਅੱਜ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਦੇ 120 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 98 ਮਰੀਜ਼ ਲੁਧਿਆਣਾ ਨਾਲ, ਜਦਕਿ 22 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।