ਅੰਮ੍ਰਿਤਸਰ ‘ਚ ਕੋਰੋਨਾ ਦੇ 93 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
ਅੰਮ੍ਰਿਤਸਰ, 9 ਅਕਤੂਬਰ (ਨਿਊਜ਼ ਪੰਜਾਬ)- ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 93 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਤਿੰਨ ਹੋਰ ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ ਨਾਲ ਹੀ ਹੁਣ ਅੰਮ੍ਰਿਤਸਰ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 11021 ਹੋ ਗਈ ਹੈ, ਜਿਨ੍ਹਾਂ ਚੋਂ 9732 ਮਰੀਜ਼ ਠੀਕ ਹੋਏ ਹਨ, 882 ਜੇਰੇ ਇਲਾਜ ਹਨ। ਉੱਥੇ ਹੀ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਕਾਰਨ 407 ਮਰੀਜ਼ ਦਮ ਤੋੜ ਚੁੱਕੇ ਹਨ।