ਮੋਗਾ ‘ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ, ਇਕ ਹੋਰ ਮਰੀਜ਼ ਦੀ ਮੌਤ
ਮੋਗਾ, 9 ਅਕਤੂਬਰ (ਨਿਊਜ਼ ਪੰਜਾਬ)- ਅੱਜ ਜ਼ਿਲ੍ਹਾ ਮੋਗਾ ‘ਚ ਕੋਰੋਨਾ ਕਾਰਨ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਜ਼ਿਲ੍ਹੇ ‘ਚ ਕੋਰੋਨਾ ਕਾਰਨ ਹੋਈ ਮੌਤਾਂ ਦਾ ਅੰਕੜਾ ਵੱਧ ਕੇ 76 ਹੋ ਗਿਆ ਹੈ। ਉੱਧਰ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ‘ਚ ਜ਼ਿਲ੍ਹੇ ‘ਚ ਕੋਰੋਨਾ ਦੇ 27 ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਬਾਅਦ ਮੋਗਾ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2377 ਹੋ ਗਏ ਹਨ, ਜਿਨ੍ਹਾਂ ‘ਚੋਂ 251 ਸਰਗਰਮ ਮਾਮਲੇ ਹਨ।