ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 3 ਹੋਰ ਮਰੀਜ਼ਾਂ ਦੀ ਮੌਤ, 22 ਨਵੇਂ ਮਾਮਲੇ ਆਏ ਸਾਹਮਣੇ

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਕਾਰਨ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ‘ਚ 2 ਮਰੀਜ਼ ਸ੍ਰੀ ਮੁਕਤਸਰ ਸਾਹਿਬ ਅਤੇ 1 ਮਰੀਜ਼ ਮਲੋਟ ਨਾਲ ਸਬੰਧਿਤ ਹੈ। ਇਸ ਤੋਂ ਇਲਾਵਾ 22 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਸ੍ਰੀ ਮੁਕਤਸਰ ਸਾਹਿਬ ਦੇ 5, ਜ਼ਿਲ੍ਹਾ ਜੇਲ੍ਹ ਦੇ 5, ਮਲੋਟ ਦੇ 5, ਗਿੱਦੜਬਾਹਾ ਦੇ 2, ਪਿੰਡ ਖੁੱਡੀਆਂ ਗੁਲਾਬ ਸਿੰਘ ਦਾ 1, ਪਿੰਡ ਮੱਲਣ ਦਾ 1, ਪਿੰਡ ਕਾਉਣੀ ਦਾ 1, ਪਿੰਡ ਤਰਖਾਣਵਾਲਾ ਦਾ 1 ਅਤੇ ਪਿੰਡ ਸਰਾਵਾਂ ਬੋਦਲਾ ਦਾ 1 ਮਰੀਜ਼ ਸ਼ਾਮਿਲ ਹੈ।