ਪਠਾਨਕੋਟ ‘ਚ ਅੱਜ 34 ਕੋਰੋਨਾ ਪਾਜ਼ੀਟਿਵ, 43 ਡਿਸਚਾਰਜ, 3 ਮੌਤਾਂ
ਪਠਾਨਕੋਟ 9 ਅਕਤੂਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ‘ਚ ਅੱਜ 34 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਐਸ .ਐਮ . ਓ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕੋਰੋਨਾ ਵਾਇਰਸ ਤੋਂ ਠੀਕ ਹੋਣ ਕਾਰਨ 43 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਵਜੋਂ ਪਠਾਨਕੋਟ ਜ਼ਿਲੇ ਵਿਚ ਕੋਰੋਨਾ ਕਾਰਨ ਹੋਈ ਮੌਤਾਂ ਦੀ ਗਿਣਤੀ 93 ਹੋ ਗਈ ਹੈ।